ਸਾਹਨੇਵਾਲ, 3 ਮਾਰਚ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਦੀ 14 ਮਾਰਚ ਨੂੰ ਮੋਗਾ ਵਿਖੇ ਹੋ ਰਹੀ ਬਦਲਾਅ ਰੈਲੀ ਇਤਿਹਾਸਿਕ ਹੋਵੇਗੀ ਜੋ ਸੂਬੇ ਦੀ ਰਾਜਸੀ ਦਿਸ਼ਾ ਅਤੇ ਦਸ਼ਾ ਬਦਲ ਕੇ ਰੱਖ ਦੇਵੇਗੀ | ਇਸ ਰੈਲੀ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਸੀਨੀਅਰ ਆਗੂ ਸੰਬੋਧਨ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਡਬਲ ਇੰਜਨ ਸਰਕਾਰ ਹੋਣੀ ਬੇਹੱਦ ਜ਼ਰੂਰੀ ਹੈ ਤਾਂ ਹੀ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧੇ ਤੌਰ 'ਤੇ ਲੋੜਵੰਦਾਂ ਤੱਕ ਪਹੁੰਚ ਸਕੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਪਰ ਸੂਬੇ ਦੀ 'ਆਪ' ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਇਨ੍ਹਾਂ ਦਾ ਲਾਭ ਲੋੜਵੰਦਾਂ ਤੱਕ ਨਹੀਂ ਪਹੁੰਚ ਰਿਹਾ | ਰਸ਼ਪਾਲ ਸਿੰਘ ਨੇ ਕਿਹਾ ਕਿ ਇਸ ਰੈਲੀ 'ਚ ਵੱਡੀ ਗਿਣਤੀ 'ਚ ਹਲਕਾ ਸਾਹਨੇਵਾਲ ਤੋਂ ਭਾਜਪਾ ਵਰਕਰ ਸ਼ਮੂਲੀਅਤ ਕਰਨਗੇ | ਰਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਨਿਤ ਪ੍ਰਤੀ ਦਿਨ ਕਤਲ, ਲੁੱਟਾਖੋਹਾਂ, ਆਪ ਦੀ ਸਰਕਾਰ ੈ'ਚ ਆਮ ਹੋ ਗਈਆਂ ਹਨ ਅਤੇ ਅੱਜ ਲੋਕ ਪਿਛਲੇ ਚਾਰ ਸਾਲ ਤੋਂ ਬਣੀ 'ਆਪ' ਸਰਕਾਰ ਤੋਂ ਇਨ੍ਹਾਂ ਦੁਖੀ ਹਨ ਕਿ ਉਹ 2027 ਦਾ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਪੰਜਾਬ ਚ ਚੋਣਾਂ ਹੋਣ ਤੇ ਭਾਰਤੀ ਜਨਤਾ ਪਾਰਟੀ ਸਰਕਾਰ ਇੱਥੇ ਬਣੇ ਤੇ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਹੋ ਸਕੇ | ਲੋਕ ਖ਼ੁਸ਼ਹਾਲ ਹੋ ਸਕਣ ਅਤੇ ਪੰਜਾਬ ਜੋ ਪਹਿਲਾਂ ਵੀ ਦੇਸ਼ ਦਾ ਮੋਹਰੀ ਸੂਬਾ ਰਿਹਾ ਹੈ ਤੇ ਹੁਣ ਫਿਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ |