ਬੀਜਾ, 3 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਜ਼ੋਨ ਅਧੀਨ ਆਉਂਦੇ ਪਿੰਡਾਂ ਵਿੱਚ ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਓ ਤਹਿਤ 10 ਮਾਰਚ ਨੂੰ ਖੰਨਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਕ ਬਣਾਉਣ ਲਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਿਆਸੀ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੀਆਂ | ਬੀਤੀ ਦਿਨੀਂ ਬੀਜਾ, ਮਹਿੰਦੀਪੁਰ, ਘੁੰਗਰਾਲੀ ਰਾਜਪੂਤਾਂ, ਕਿਸ਼ਨਗੜ੍ਹ, ਗੱਗੜ ਮਾਜਰਾ, ਜਸਪਾਲੋਂ, ਮੰਡਿਆਲਾ ਕਲਾਂ, ਕੋਟ, ਜਸਪਾਲੋਂ, ਚੱਕ ਆਦਿ ਪਿੰਡਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਰੈਲੀਆਂ ਵਿਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਦਰਸਾ ਰਹੀ ਹੈ ਕਿ ਸੂਬੇ ਦੀ ਵਾਂਗਡੋਰ ਸਿਰਫ਼ ਤੇ ਸਿਰਫ਼ ਅਕਾਲੀ ਦਲ ਕੋਲ ਹੀ ਸੁਰੱਖਿਅਤ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ | ਹਰ ਪਾਸੇ ਅੰਧੇਰ ਗਰਦੀ ਦੇ ਬਦਲ ਛਾਏ ਹੋਣ ਕਰਕੇ ਸੂਬੇ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਦਿਖਾਈ ਨਹੀਂ ਦਿੰਦੀ | ਯਾਦੂ ਨੇ ਵੱਖ ਵੱਖ ਪਿੰਡਾਂ ਦੀਆਂ ਮੀਟਿੰਗਾਂ ਮੌਕੇ ਵਰਕਰਾਂ ਨੂੰ ਅਪੀਲ ਕੀਤੀ ਕਿ 10 ਮਾਰਚ ਨੂੰ ਖੰਨਾ ਦੀ ਦਾਣਾ ਮੰਡੀ ਵਿੱਚ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਰੈਲੀ ਵਿੱਚ ਭਾਰੀ ਤਾਦਾਦ ਵਿੱਚ ਪੁੱਜ ਕੇ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ ਕਿ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਨੂੰ ਚਾਹੁਣ ਲੱਗ ਪਏ ਹਨ | ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਯਾਦੂ ਨੂੰ ਭਰੋਸਾ ਦਿਵਾਇਆ ਕਿ ਉਹ ਜਥਿਆਂ ਦੇ ਰੂਪ ਵਿਚ ਰੈਲੀ ਵਿੱਚ ਪੁੱਜਣਗੇ | ਇਸ ਮੌਕੇ ਹਲਕੇ ਦੇ ਸੀਨੀਅਰ ਆਗੂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ |