19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਫ਼ੈਕਟਰੀ ਅੰਦਰ ਪਏ ਪੁਰਾਣੇ ਟਾਇਰਾਂ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 06-03-2026
ਕੁਹਾੜਾ, 5 ਮਾਰਚ (ਸੰਦੀਪ ਸਿੰਘ ਕੁਹਾੜਾ)-ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਦੇ ਨਜ਼ਦੀਕ ਕਰਤਾਰ ਰੈਕਲਾਮੇਸ਼ਨ ਫ਼ੈਕਟਰੀ ਦੇ ਅੰਦਰ ਪਏ ਪੁਰਾਣੇ ਟਾਇਰਾਂ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ | ਅੱਗ ਦੀਆਂ ਲਾਟਾਂ ਇੰਨੀਆਂ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅਸਮਾਨ ਵਿਚ ਕਾਲਾ ਧੂੰਆਂ ਛਾ ਗਿਆ | ਅੱਗ ਲੱਗਣ ਸਬੰਧੀ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬਿ੍ਗੇਡ ਦੀਆਂ ਲੁਧਿਆਣਾ ਤੋਂ ਆਈਆਂ ਕਰੀਬ ਪੰਜ ਤੋਂ ਛੇ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਲਈ ਕਾਰਜ ਸ਼ੁਰੂ ਕਰ ਦਿੱਤਾ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਕੂੰਮਕਲਾਂ ਅਤੇ ਪੁਲਿਸ ਚੌਂਕੀ ਕਟਾਣੀ ਅਧੀਨ ਚਲਦੀ ਟੈਂਗੋ 20 ਦੇ ਪੁਲਿਸ ਅਧਿਕਾਰੀ ਹੌਲਦਾਰ ਜਤਿੰਦਰਪਾਲ ਸਿੰਘ ਮੌਕੇ 'ਤੇ ਪੁੱਜ ਗਏ | ਕਰਤਾਰ ਰੈਕਲਾਮੇਸ਼ਨ ਫ਼ੈਕਟਰੀ ਦੇ ਮਾਲਕ ਪ੍ਰਭਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੈਕਟਰੀ ਵਿਚੋਂ ਕਿਸੇ ਵਰਕਰ ਦੇ ਦੱਸਣ 'ਤੇ ਅੱਗ ਲੱਗਣ ਬਾਰੇ ਪਤਾ ਲੱਗਿਆ ਤੇ ਜਿਸ ਦੀ ਸੂਚਨਾ ਮਿਲਦੇ ਸਾਰ ਉਹ ਫ਼ੈਕਟਰੀ ਪੁੱਜ ਗਏ | ਉਨ੍ਹਾਂ ਕਿਹਾ ਕਿ ਫ਼ੈਕਟਰੀ ਨੂੰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ | ਉਨ੍ਹਾਂ ਕਿਹਾ ਕਿ ਫ਼ੈਕਟਰੀ ਵਿਚ ਹੋਏ ਨੁਕਸਾਨ ਦਾ ਅਨੁਮਾਨ ਵੀ ਪੂਰੀ ਤਰ੍ਹਾਂ ਨਾਲ ਅੱਗ ਬੁਝਣ ਤੋਂ ਬਾਅਦ ਹੀ ਲਗਾਇਆ ਜਾ ਸਕਦਾ ਹੈ | ਖ਼ਬਰ ਲਿਖੇ ਜਾਣ ਤੱਕ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਲਈ ਯਤਨ ਜਾਰੀ ਰੱਖੇ ਹੋਏ ਸਨ | ਅੱਗ ਲੱਗਣ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਮੰਦਰ 'ਚੋਂ ਗੋਲਕ ਚੁੱਕ ਕੇ ਭੱਜਣ ਵਾਲਾ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ 'ਆਪ' ਤੇ ਕਾਂਗਰਸ ਵਲੋਂ ਰਲ ਕੇ ਖੇਡੇ ਜਾ ਰਹੇ ਸਿਆਸੀ ਮੈਚ ਨੂੰ ਲੋਕ ਮੂੰਹ ਨਹੀਂ ਲਗਾਉਣਗੇ
Ad Position 24