ਮਾਛੀਵਾੜਾ ਸਾਹਿਬ, 5 ਮਾਰਚ (ਮਨੋਜ ਕੁਮਾਰ)-ਸਥਾਨਕ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਮੁਲਤਵੀ ਹੋਣ ਤੋਂ ਬਾਦ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਨਵਾਂ ਫ਼ਾਰਮੂਲਾ ਪੇਸ਼ ਕਰਦਿਆਂ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਆਪ ਤੇ ਅਕਾਲੀ ਦਲ ਦੋਵੇਂ ਪਾਰਟੀਆਂ ਕਾਂਗਰਸ ਦੀ ਝੋਲੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਨੂੰ ਤਿਆਰ ਹਨ ਤਾਂ ਕਾਂਗਰਸ ਬਿਨਾਂ ਸ਼ਰਤ ਹਲਕੇ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਇਹ ਜ਼ਿੰਮੇਵਾਰੀ ਨਿਭਾਉਣ ਨੂੰ ਤਿਆਰ ਹੈ | ਹਾਲਾਂਕਿ ਵੀਰਵਾਰ ਨੂੰ ਇਨ੍ਹਾਂ ਅਹੁਦਿਆਂ ਦੀ ਚੋਣ ਲਈ ਹੋਈ ਮੀਟਿੰਗ ਕੋਰਮ ਪੂਰਾ ਨਾ ਹੋਣ ਕਰ ਕੇ ਮੁਲਤਵੀ ਹੋ ਗਈ ਹੈ |