19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਹੋਲਾ ਮਹੱਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਈਸੜੂ, 5 ਮਾਰਚ (ਬਲਵਿੰਦਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਹੋਲਾ ਮਹੱਲਾ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਹੋਲਾ ਮਹੱਲਾ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਹੋਲਾ ਮਹੱਲਾ ਦਿਵਸ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਲਾ ਮਹੱਲਾ ਦਿਵਸ ਮਨਾਉਣ ਦੇ ਉਦੇਸ਼ ਨੂੰ ਪ੍ਰਗਟ ਕੀਤਾ ਤੇ ਹੋਲਾ ਮਹੱਲਾ ਨੂੰ ਗੁਰਮਤਿ ਸਿਧਾਂਤਾਂ ਅਨੁਸਾਰ ਮਨਾਉਣ ਦਾ ਪ੍ਰਣ ਲਿਆ | ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ , ਸੁਰਿੰਦਰ ਸਿੰਘ ਬੈਨੀਪਾਲ , ਦਲਜੀਤ ਸਿੰਘ ਬੈਨੀਪਾਲ ਤੇ ਰਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸੰਗਤਾਂ ਨੂੰ ਹੋਲਾ ਮਹੱਲਾ ਦਿਵਸ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ 'ਚ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਦਿਆਰਥਣਾਂ ਨੇ ਸਵਦੇਸ਼ੀ ਮੇਲੇ 'ਚ ਕੀਤੀ ਸ਼ਿਰਕਤ
Ad Position 24