19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਰਸਵਤੀ ਮਾਡਲ ਸਕੂਲ ਦੋਰਾਹਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਦੋਰਾਹਾ, 5 ਮਾਰਚ (ਜਸਵੀਰ ਝੱਜ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਸੁਖਬੀਰ ਕੌਰ ਵੱਲੋਂ ਹੋਲੀ ਦੇ ਤਿਉਹਾਰ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਇਤਿਹਾਸ, ਮਹੱਤਵ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਦੱਸਿਆ | ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਰੰਗ ਲਗਾ ਕੇ ਖ਼ੁਸ਼ੀ ਅਤੇ ਪਿਆਰ ਨਾਲ ਹੋਲੀ ਦਾ ਤਿਉਹਾਰ ਮਨਾਇਆ | ਸਕੂਲ ਦਾ ਮਾਹੌਲ ਰੰਗਾਂ ਅਤੇ ਖ਼ੁਸ਼ੀਆਂ ਨਾਲ ਭਰਪੂਰ ਦਿਖਾਈ ਦਿੱਤਾ | ਅੰਤ ਵਿੱਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਾ ਨੇ ਸਭ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਆਪਸੀ ਸਾਂਝ, ਪ੍ਰੇਮ ਅਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਤੇ ਬੱਚਿਆਂ ਨੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖੰਨਾਂ 'ਚ ਹੋਲੀ ਦਾ ਤਿਉਹਾਰ ਮਨਾਇਆ
Ad Position 24