ਪਾਇਲ, 6 ਮਾਰਚ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 1 ਵਿਖੇ ਚੇਅਰਮੈਨ ਬੂਟਾ ਸਿੰਘ ਦੇ ਗ੍ਰਹਿ ਵਿਖੇ ਕਾਰਡ ਬਣਾਏ ਗਏ | ਇਸ ਮੌਕੇ ਚੇਅਰਮੈਨ ਬੂਟਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨਾਲ ਆਪਣੇ ਕੀਤੇ ਵਾਅਦੇ ਇੱਕ -ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਉੱਥੇ ਬੁਨਿਆਦੀ ਸਹੂਲਤਾਂ ਤਹਿਤ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸਕੀਮ ਵੀ ਜਲਦ ਚਲਾਈ ਜਾ ਰਹੀ ਹੈ | ਜਿਸ ਕਰਕੇ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖ਼ੁਸ਼ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਦੇ ਲੋਕ 20 27 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਤਰੁਨ ਕੁਮਾਰ ਸੋਨੀ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ ਮਠਾੜੂ, ਪ੍ਰਭਜੀਤ ਸਿੰਘ, ਮਾ. ਹਰਭਜਨ ਸਿੰਘ ਚੀਮਾ, ਵਿਦਿਆ ਦੇਵੀ, ਜਸਵੀਰ ਕੌਰ ਆਦਿ ਹਾਜ਼ਰ ਸਨ |