ਬੀਜਾ, 6 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਸੰਯੁਕਤ ਕਿਸਾਨ ਮੋਰਚਾ ਵਲੋਂ 10 ਮਾਰਚ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਰਹੀ ਹੈ, ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵੱਲੋਂ ਪਿੰਡ ਰੁਪਾਲੋਂ ਵਿਖੇ ਮੀਟਿੰਗ ਕਰਕੇ ਰੈਲੀ ਵਿੱਚ ਸ਼ਾਮਲ ਹੋਣ ਲਈ ਵਿਚਾਰ ਵਟਾਂਦਰਾ ਕੀਤਾ ਹੈ | ਬਲਾਕ ਸਮਰਾਲਾ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਦੱਸਿਆ ਭਾਰਤ ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਨਾਲ ਕਿਸਾਨਾਂ ਉੱਤੇ ਮਾੜਾ ਪ੍ਰਭਾਵ ਪਵੇਗਾ, ਇਸ ਸਮਝੌਤੇ ਨਾਲ ਖੇਤੀ ਸੈਕਟਰ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਧੰਦਾ ਵੀ ਬਰਬਾਦ ਹੋ ਜਾਵੇਗਾ, ਇਸ ਸਮਝੌਤੇ ਨਾਲ ਪੰਜਾਬ ਹੀ ਨਹੀਂ, ਸਗੋਂ ਸਾਰੇ ਭਾਰਤ ਕਿਸਾਨ ਮਜ਼ਦੂਰ ਅਤੇ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ | ਉਨ੍ਹਾਂ ਜਿਊਦ ਪਿੰਡ ਵਿੱਚ ਉਗਰਾਹਾਂ ਜਥੇਬੰਦੀ ਉਤੇ ਹੋਏ ਅਤਿਆਚਾਰ ਸਬੰਧੀ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ | ਉਨ੍ਹਾਂ ਸਾਰੇ ਕਿਸਾਨ ਵੀਰਾਂ, ਮਜ਼ਦੂਰ ਵੀਰਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 10 ਮਾਰਚ ਨੂੰ ਬਰਨਾਲਾ ਰੈਲੀ ਵਿੱਚ ਵੱਧ ਤੋਂ ਵੱਧ ਹੁਮ ਹੁਮਾ ਕੇ ਪਹੁੰਚੋ ਜੀ ਤਾਂ ਜੋ ਇਨ੍ਹਾਂ ਹੋਏ ਸਮਝੌਤਿਆਂ ਦਾ ਵਿਰੋਧ ਕਰੀਏ | ਅੱਜ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਮੁੱਤੋ, ਹਰਪਾਲ ਸਿੰਘ ਰੁਪਾਲੋਂ, ਸੁੱਖਾ ਬਾਬਾ ਸੰਗਤਪੁਰਾ, ਜਸਵਿੰਦਰ ਸਿੰਘ ਕੁਲੇਵਾਲ, ਅਵਤਾਰ ਸਿੰਘ ਘਰਖਣਾ, ਤਪਿੰਦਰ ਸਿੰਘ ਰੁਪਾਲੋਂ, ਟੀਟੂ ਰੁਪਾਲੋਂ, ਲਾਲੀ ਮੰਜਾਲੀਆਂ, ਦਵਿੰਦਰ ਸਿੰਘ, ਮਾਸਟਰ ਗੁਰਦੀਪ ਸਿੰਘ, ਕੁਲਵਿੰਦਰ ਬਾਬਾ, ਹਰਮਿੰਦਰ ਸਿੰਘ ਰੁਪਾਲੋਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਰਕਰ ਹਾਜ਼ਰ ਸਨ |