18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜ਼ਿਲ੍ਹਾ ਲੁਧਿਆਣਾ ਦੇ ਫ਼ੀਲਡ ਕਾਮੇ ਅੱਜ ਚੰਡੀਗੜ੍ਹ ਧਰਨੇ 'ਚ ਕਰਨਗੇ ਭਰਵੀਂ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 08-03-2026
ਰਾੜਾ ਸਾਹਿਬ, 7 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਪੀ.ਡਬਲਯੂ.ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਰਾੜਾ ਸਾਹਿਬ ਵਿਖੇ ਹੋਈ | ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 8 ਮਾਰਚ ਨੂੰ ਚੰਡੀਗੜ੍ਹ ਵਿਖੇ ਹੋ ਰਹੇ ਰੋਸ ਮੁਜ਼ਾਹਰੇ ਵਿੱਚ ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਫ਼ੀਲਡ ਮੁਲਾਜ਼ਮ ਸ਼ਾਮਲ ਹੋਣਗੇ | ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ | ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਨਵੀਂ ਭਰਤੀ ਕਰਨਾ, ਵਿਭਾਗਾਂ ਦਾ ਨਿੱਜੀਕਰਨ ਬੰਦ ਕਰਨਾ ਆਦਿ ਕੋਈ ਵੀ ਮੰਗ ਪੂਰੀ ਨਹੀਂ ਕੀਤੀ | ਜਿਸ ਕਰਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਮੁਲਾਜ਼ਮ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਨਗੇ | ਇਸ ਸਮੇਂ ਬਲਜਿੰਦਰ ਸਿੰਘ ਗਰੇਵਾਲ, ਚਰਨਜੀਤ ਸਿੰਘ ਜੰਡਾਲੀ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਜੰਡਾਲੀ, ਪਿਆਰਾ ਸਿੰਘ ਘਣਗਸ, ਚੰਦ ਸਿੰਘ ਰਸੂਲੜਾ, ਮੇਘਰਾਜ, ਸੁਰਿੰਦਰ ਸਿੰਘ ਢਿੱਲੋਂ, ਬਲਦੇਵ ਸਿੰਘ ਭੰਮੀਪੁਰਾ, ਸਵਰਣ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀਜਾ ਇਲਾਕੇ 'ਚੋਂ ਸੁਖਬੀਰ ਸਿੰਘ ਬਾਦਲ ਦੀ ਰੈਲੀ ਵੱਡੀ ਤਾਦਾਦ 'ਚ ਵਰਕਰ ਕਰਨਗੇ ਸ਼ਮੂਲੀਅਤ - ਸੰਤ ਬੀਜਾ, ਬੀਬੀ ਕੁਲਾਰ ਅਗਲੀ ਖ਼ਬਰ ਪੰਜਾਬ ਸਰਕਾਰ ਕੰਪਿਊਟਰ ਤੇ ਐਸੋਸੀਏਟ ਅਧਿਆਪਕਾਂ ਦਾ ਸ਼ੋਸ਼ਣ ਬੰਦ ਕਰੇ-ਬਿਲਗਾ/ਚੀਮਾ
Ad Position 24