ਡੇਹਲੋਂ, 7 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਹਲਕਾ ਗਿੱਲ ਦੇ ਸਰਗਰਮ ਯੂਥ ਅਕਾਲੀ ਆਗੂ ਘਨੱਈਆ ਸਿੰਘ ਲਹਿਰਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਮਿਲਣੀ ਸੰਬੰਧੀ ਯੂਥ ਅਕਾਲੀ ਆਗੂ ਘਨੱਈਆ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਅਹਿਮ ਵਿਚਾਰਾਂ ਹੋਈਆਂ ਹਨ | ਯੂਥ ਆਗੂ ਲਹਿਰਾ ਨੇ ਦੱਸਿਆਂ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਦੌਰਾਨ ਆਪ ਮੁਹਾਰੇ ਲੋਕਾਂ ਦੇ ਹੋ ਰਹੇ ਇਕੱਠਾਂ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਸੂਬੇ ਦੇ ਸਾਰੇ ਵਰਗਾਂ ਦੇ ਸੂਝਵਾਨ ਵੋਟਰ ਸ਼੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ | ਯੂਥ ਆਗੂ ਲਹਿਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਸਮੇਤ ਆਪ ਦੇ ਆਗੂਆਂ ਨੂੰ ਕੰਬਣੀ ਛਿੜ ਗਈ ਹੈ | ਯੂਥ ਆਗੂ ਲਹਿਰਾ ਨੇ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ, ਜਿਸ ਕਾਰਨ ਲੋਕ ਸਰਕਾਰ ਤੋਂ ਖ਼ਫ਼ਾ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਉੱਥੇ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਜਿਤਾਇਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਸਾਰੇ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਆਪ ਮੁਹਾਰੇ ਜੁੜਨ ਲੱਗੇ ਹਨ | ਯੂਥ ਆਗੂ ਲਹਿਰਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਲੋਕ-ਹਿਤ ਫ਼ੈਸਲੇ ਲੈ ਸਕਦੀ ਹੈ, ਜਿਸ ਦੀ ਬਦੌਲਤ ਸਾਰੇ ਵਰਗਾਂ ਦੇ ਲੋਕ ਕਾਫ਼ਲਿਆਂ ਵਿਚ ਪਾਰਟੀ ਨਾਲ ਜੁੜਨ ਲੱਗੇ ਹਨ |