19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਲਹਿਰਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 08-03-2026
ਡੇਹਲੋਂ, 7 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਬਲਾਕ ਡੇਹਲੋਂ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਬਲਾਕ ਡੇਹਲੋਂ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਮੈਡੀਕਲ ਕੈਂਪਾਂ ਸਬੰਧੀ ਅਤੇ ਐਸੋਸੀਏਸ਼ਨ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਹੋਈ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਸ਼ਿਰਕਤ ਕਰਦਿਆਂ ਐਸੋਸੀਏਸ਼ਨ ਵਲੋਂ ਹੜ ਪ੍ਰਭਾਵਿਤ ਇਲਾਕਿਆਂ ਵਿਚ ਕੀਤੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਲੋੜ ਸਮੇਂ ਅੱਗੇ ਹੋ ਕੇ ਲੋੜਵੰਦ ਲੋਕਾਂ ਦੀ ਸੇਵਾ ਕਰਦੀ ਹੈ | ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ | ਇਸ ਸਮੇਂ ਬਲਾਕ ਪ੍ਰਧਾਨ ਬਚਨ ਸਿੰਘ ਭੁੱਟਾ, ਸੈਕਟਰੀ ਹਰਦੀਪ ਸਿੰਘ ਗਿੱਲ, ਸੈਕਟਰੀ ਰਜਿੰਦਰ ਸਿੰਘ ਚੀਮਾ, ਖ਼ਜ਼ਾਨਚੀ ਪਰਮਿੰਦਰ ਸਿੰਘ ਰੰਗੀ, ਜਗਦੀਪ ਸਿੰਘ, ਮਨਜੀਤ ਸਿੰਘ ਲਹਿਰਾ, ਇੰਜ ਜਤਿੰਦਰ ਸਿੰਘ, ਜਗਜੀਵਨ ਸਿੰਘ, ਗੁਰਪ੍ਰੀਤ ਸਿੰਘ, ਕਮਲਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲਵੀਰ ਸਿੰਘ ਖੱਟਰਾਂ ਆਪਣੇ ਸਾਥੀਆਂ ਸਮੇਤ ਸ਼੍ਰੋ. ਅ. ਦਲ ਵਿਚ ਸ਼ਾਮਿਲ ਅਗਲੀ ਖ਼ਬਰ 10 ਦੀ ਰੈਲੀ ਦਿੱਲੀ ਵਰਗੇ ਅੰਦੋਲਨ ਦਾ ਆਗਾਜ਼ ਹੋਵੇਗੀ-ਆਗੂ
Ad Position 24