ਸਮਰਾਲਾ, 7 ਮਾਰਚ (ਕੁਲਵਿੰਦਰ ਸਿੰਘ)-ਅੱਜ ਸਮਰਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ਼ ਮਿਲਿਆ, ਜਦੋਂ ਨਜ਼ਦੀਕੀ ਪਿੰਡ ਖੱਟਰਾਂ ਦੇ ਨੌਜਵਾਨ ਮਲਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਜੋ ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਭਲਾਈ ਅਤੇ ਵਿਕਾਸ ਲਈ ਕੰਮ ਕੀਤਾ ਹੈ, ਅੱਜ ਪੂਰਾ ਪੰਜਾਬ ਮੁੜ ਅਕਾਲੀ ਦਲ ਦੀ ਉਡੀਕ ਪੱਬਾਂ ਭਾਰ ਹੋ ਕੇ ਕਰ ਰਿਹਾ ਹੈ | ਅੱਜ ਪੰਜਾਬ ਵਿਚ ਨੌਜਵਾਨਾਂ ਦਾ ਸ਼ੋ੍ਰਮਣੀ ਅਕਾਲੀ ਦਲ ਵੱਧ ਰਿਹਾ ਰੁਝਾਨ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਆਮਦ ਦੀ ਨਿਸ਼ਾਨੀ ਹੈ | ਇਸ ਮੌਕੇ ਮਲਵੀਰ ਸਿੰਘ ਖੱਟਰਾਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਜਦੋਂ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਸ ਮੌਕੇ ਪੰਜਾਬ ਜੋ ਵਿਕਾਸ ਦੀਆਂ ਬੁਲੰਦੀਆਂ ਛੋਹ ਰਿਹਾ ਸੀ ਅਤੇ ਪੂਰੇ ਭਾਰਤ ਦਾ ਨੰਬਰ ਇੱਕ ਸੂਬਾ ਸੀ, ਪ੍ਰੰਤੂ ਅੱਜ ਬਹੁਤ ਜ਼ਿਆਦਾ ਪਛੜ ਚੁੱਕਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਪੰਜਾਬ ਪ੍ਰਤੀ ਬਹੁਤ ਹੀ ਫ਼ਿਕਰਮੰਦ ਹਨ, ਉਨ੍ਹਾਂ ਦੀ ਸੋਚ ਅਤੇ ਦਿ੍ੜ ਇਰਾਦੇ ਕਾਰਨ ਪੰਜਾਬ ਦੇ ਨੌਜਵਾਨਾਂ ਨੇ ਨਿਸ਼ਚਾ ਕੀਤਾ ਹੈ ਕਿ ਉਹ ਪੰਜਾਬ ਅੰਦਰ ਮੁੜ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਲਿਆਉਣਗੇ ਤਾਂ ਹੀ ਪੰਜਾਬ ਦਾ ਭਵਿੱਖ ਸੁਨਹਿਰੀ ਹੋ ਸਕਦਾ ਹੈ | ਇਸ ਲਈ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਮਨ ਬਣਾਇਆ ਕਿ ਉਹ ਸ਼ੋ੍ਰਮਣੀ ਅਕਾਲੀ ਨੂੰ ਜੁਆਇਨ ਕਰ ਕੇ ਇਸ ਦੀਆਂ ਨੀਤੀਆਂ ਨੂੰ ਆਪਣੇ ਹਲਕੇ ਦੇ ਸਾਰੇ ਪਿੰਡਾਂ, ਮੁਹੱਲਿਆਂ ਅਤੇ ਘਰਾਂ ਤੱਕ ਪਹੁੰਚਾਉਣਗੇ ਅਤੇ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਬੁਲੰਦੀਆਂ ਵੱਲ ਤੋਰਨਗੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪਣਗੇ, ਉਸ ਨੰੂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼ੋ੍ਰਮਣੀ ਅਕਾਲੀ ਦਲ ਲਈ ਦਿਨ ਰਾਤ ਇੱਕ ਕਰ ਦੇਣਗੇ | ਇਸ ਮੌਕੇ ਸ਼ਾਮਲ ਹੋਏ ਨੌਜਵਾਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ |