21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਔਰਤਾਂ ਆਤਮ-ਨਿਰਭਰ ਬਣਨਗੀਆਂ- ਵਿਧਾਇਕ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 09-03-2026
ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਹਰ ਮਹੀਨੇ ਔਰਤ ਨੂੰ ਇਕ ਹਜ਼ਾਰ ਰੁਪਏ ਅਤੇ ਐੱਸ. ਸੀ. ਕੈਟਾਗਿਰੀ ਨਾਲ ਸਬੰਧਿਤ ਮਹਿਲਾਵਾਂ ਲਈ 15 ਸੌ ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਦਾ ਰਸਮੀ ਆਗਾਜ਼ ਕੀਤਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਅਗਲੇ ਮਹੀਨੇ ਅਪ੍ਰੈੱਲ ਵਿਚ ਇਸ ਯੋਜਨਾ ਸਬੰਧੀ ਰਜਿਸ਼ਟ੍ਰੇਸ਼ਨ ਸ਼ੁਰੂ ਹੋ ਜਾਵੇਗੀ, ਇਸ ਲਈ ਮਹਿਲਾਵਾਂ ਯੋਜਨਾ ਦਾ ਲਾਹਾ ਉਠਾਉਣ ਲਈ ਅੱਗੇ ਆਉਣ |
Ad Position 22
No active advertisement
ਪਿਛਲੀ ਖ਼ਬਰ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਪਿੰ੍ਰਸੀਪਲ ਬਿੰਦੂ ਸੂਦ ਸੇਵਾ-ਮੁਕਤ ਹੋਏ ਅਗਲੀ ਖ਼ਬਰ ਰਾਜ ਪੱਧਰੀ ਰੈਲੀ ਲਈ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਜਥਾ ਚੰਡੀਗੜ੍ਹ ਰਵਾਨਾ
Ad Position 24