ਰਾੜਾ ਸਾਹਿਬ, 8 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਘੁਡਾਣੀ ਕਲ੍ਹਾਂ ਆਉਣ 'ਤੇ ਗੁ. ਸ਼੍ਰੀ ਦਮਦਮਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ. ਭਰਾਵਾਂ ਦੇ ਸਾਂਝੇ ਸਹਿਯੋਗ ਸਦਕਾ ਗੁ. ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਅੱਜ ਸਮਾਪਤੀ ਦੌਰਾਨ ਅੰਮਿ੍ਤ ਵੇਲੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਜਦਕਿ ਭੋਗ ਤੋਂ ਉਪਰੰਤ ਬਾਬਾ ਸੁਖਦੇਵ ਸਿੰਘ ਮਕਸੂਦੜਾ ਵੱਲੋਂ ਜਥੇ ਸਮੇਤ ਕੀਰਤਨ ਵਿਖਿਆਨ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਸ਼ਪਿੰਦਰ ਸਿੰਘ ਛੱਜੂ ਬਾਬਾ, ਕੁਲਵੀਰ ਸਿੰਘ, ਸਵਰਨ ਸਿੰਘ ਟੈਂਗੀ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਾਬਕਾ ਸਰਪੰਚ ਹਰਿੰਦਰਪਾਲ ਸਿੰਘ, ਸਾਬਕਾ ਸਰਪੰਚ ਗੁਰਮੁਖ ਸਿੰਘ, ਪਿ੍ਤਪਾਲ ਸਿੰਘ, ਰਣਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਛੱਜਵੀਰ ਸਿੰਘ, ਕੇਵਲ ਸੇਖੋਂ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਆਦਿ ਸ਼ਾਮਿਲ ਸਨ |