ਮਲੌਦ, 8 ਮਾਰਚ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਅਤੇ ਜਨਰਲ ਵਿੰਗ ਦੇ ਜਿਲਾ ਪ੍ਰਧਾਨ ਡਾ: ਜਸਪ੍ਰੀਤ ਸਿੰਘ ਬੀਜਾ ਅਤੇ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਕਿਹਾ ਕਿ ਖਜਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਜਾਰੀ ਕੀਤੇ ਪੰਜਵੇ ਸਾਲਾਨਾ ਬਜਟ ਵਿੱਚ ਔਰਤਾਂ ਨੂੰ 1000 ਅਤੇ 1500 ਰੂਪੈ ਪ੍ਰਤੀ ਮਹੀਨਾ ਦੇਣ ਦੇ ਐਲਾਨ ਨੇ ਸਾਬਿਤ ਕਰ ਦਿੱਤਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ | ਸਰਕਾਰ ਬਣਾਉਣ ਤੋਂ ਪਹਿਲਾ ਲੋਕਾਂ ਨਾਲ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਜੋ ਗਰੰਟੀਆਂ ਕੀਤੀਆਂ ਸਨ, ਉਹਨਾਂ ਗਰੰਟੀਆਂ ਨੂੰ ਇਕੱਲੀ ਇਕੱਲੀ ਕਰਕੇ ਪਹਿਲੇ ਦਿਨ ਤੋਂ ਹੀ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਅੱਜ ਆਖ਼ਰੀ ਗਰੰਟੀ ਨੂੰ ਪੂਰੀ ਕਰਕੇ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਸਰਕਾਰ ਨੇ ਆਪਣਾ ਕੇਸ ਰੱਖ ਦਿਤਾ ਹੈ | ਉਨ੍ਹਾਂ ਕਿਹਾ ਕਿ ਬਿਨਾ ਕਿਸੇ ਭੇਦ ਭਾਵ ਦੇ 600 ਯੂਨਿਟ ਬਿਜਲੀ ਮਾਫ਼ ਕਰਨੀ, ਦਸ ਲੱਖ ਦਾ ਸਿਹਤ ਬੀਮਾ, ਘਰ ਦੇ ਕੋਲ ਆਮ ਆਦਮੀ ਕਲੀਨਿਕ, ਨਸ਼ਿਆਂ ਅਤੇ ਗੈਗਸਟਰਾਂ ਵਿਰੁੱਧ ਜ਼ੋਰਦਾਰ ਮੁਹਿੰਮ ਸ਼ੁਰੂ ਕਰਕੇ ਨਸ਼ਿਆਂ ਨਾਲ ਬਣਾਈਆਂ ਜਾਇਦਾਦਾਂ ਨੂੰ ਫਰੀਜ਼ ਕਰਨਾ, ਬੀਬੀਆਂ ਲਈ ਮੁਫ਼ਤ ਬਸ ਸਫਰ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਮੇਂ ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਕਰਨੇ ਆਦਿ ਕੰਮ ਕਰਨਾ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੀ ਹਿੱਸੇ ਆਇਆ ਹੈ | ਅੱਜ ਹਲਕਾ ਪਾਇਲ ਦੀ ਦਾਣਾ ਮੰਡੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਭਾਈਆ ਵੱਲੋਂ ਭੰਗੜੇ ਪਾ ਕੇ ਖ਼ੁਸ਼ੀਆਂ ਮਨਾਉਣੀਆਂ ਸਾਬਿਤ ਕਰਦਾ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਹਰ ਵਰਗ ਖੁਸ ਹੈ | ਜੇ ਕਿਸਾਨਾਂ ਦੀ ਗੱਲ ਕਰੀਏ ਤਾਂ ਹੁਣ ਕਿਸੇ ਕਿਸਾਨ ਨੂੰ ਰਾਤ ਨੂੰ ਮੋਟਰ ਤੇ ਜਾਣ ਦੀ ਲੋੜ ਨਹੀ ਕਿਉਂਕਿ ਕਿਸਾਨਾਂ ਨੂੰ ਲਗਾਤਾਰ ਦਿਨ ਦੇ ਸਮੇਂ ਬਿਜਲੀ ਦੇ ਕਿ ਸਰਕਾਰ ਨੇ ਆਪਣਾ ਫ਼ਰਜ਼ ਨਿਭਾਇਆ ਹੈ | ਤਹਿਸੀਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਹੁਣ ਲੋਕਾ ਦੀ ਕੋਈ ਖੱਜਲ ਖੁਆਰੀ ਜਾ ਲੁੱਟ ਕਰਨ ਦੀ ਹਿੰਮਤ ਨਹੀਂ ਕਰ ਸਕਦਾ ਕਿਉਂਕਿ ਹਰ ਅਫ਼ਸਰ ਸਰਕਾਰ ਪ੍ਰਤੀ ਜਵਾਬਦੇਹ ਹੈ |