18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਰੀਕਾ-ਈਰਾਨ ਜੰਗ ਦੌਰਾਨ ਮੋਦੀ ਸਰਕਾਰ ਦਾ ਅਮਰੀਕਾ ਸਾਹਮਣੇ ਝੁਕਣਾ ਭਾਰਤ ਦੇਸ਼ ਲਈ ਖ਼ਤਰਾ- ਲੱਖੋਵਾਲ

Ad Position 21
No active advertisement
ਅਜੀਤ ਡੈਸਕ 10-03-2026
ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਮਰੀਕਾ ਵਾਰ-ਵਾਰ ਭਾਰਤ ਦੇਸ਼ ਨੂੰ ਜ਼ਲੀਲ ਕਰ ਰਿਹਾ ਹੈ | ਅਮਰੀਕਾ ਨੇ ਭਾਰਤ ਨੂੰ ਰੂਸ ਤੋਂ ਤੇਲ ਲੈਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ | ਸਮਝ ਨਹੀਂ ਆਉਂਦੀ ਕਿ ਅਮਰੀਕਾ ਸਾਡੇ ਦੇਸ਼ ਜਾਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਹਿਸਾਬ ਨਾਲ ਕਿਵੇਂ ਚਲਾ ਸਕਦਾ ਹੈ | ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਦੇਸ਼ ਨੂੰ ਨਿਰਾਸ਼ਾ ਵੱਲ ਲੈ ਕੇ ਜਾ ਰਹੀ ਹੈ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ ਕੇ ਆਪਣੀ ਪ੍ਰਤੀਕਿਰਿਆ ਦੇਣੀ ਚਾਹੀਦੀ ਹੈ ਤਾਂ ਜੋ ਦੇਸ਼ ਦੇ ਲੋਕਾਂ ਨੂੰ ਇਹ ਵਿਸ਼ਵਾਸ ਹੋਵੇ ਤਾਂ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਮਜ਼ਬੂਤ ਹੈ | ਇਸ ਦੌਰਾਨ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਦੌਰਾਨ ਕਿਸਾਨਾਂ ਮਜ਼ਦੂਰਾਂ ਨੂੰ ਬਿਲਕੁਲ ਹੀ ਅਣਗੌਲਿਆਂ ਕਰ ਦਿੱਤਾ ਹੈ | ਸਾਨੂੰ ਉਮੀਦ ਸੀ ਕਿ ਕਿਸਾਨੀ ਲਈ ਭਗਵੰਤ ਮਾਨ ਸਰਕਾਰ ਵੱਡਾ ਰਾਹਤ ਪੈਕਜ ਰੱਖੇਗੀ ਅਤੇ ਖੇਤੀ ਨੀਤੀ ਜਾਰੀ ਕਰੇਗੀ ਪਰ ਅਜਿਹਾ ਨਹੀਂ ਹੋਇਆ, ਕਿਸਾਨ ਦੀ ਆਲੂ ਦੀ ਫ਼ਸਲ ਵੀ ਖੇਤਾਂ ਵਿੱਚ ਰੁਲ ਰਹੀ ਹੈ, ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਕਿ ਅਸੀਂ ਫ਼ਸਲਾਂ ਤੇ ਐਮ. ਐਸ. ਪੀ. ਆਪ ਦੇਵਾਂਗੇ ਪਰ ਨਹੀਂ ਦਿੱਤੀ ਗਈ | ਲੱਖੋਵਾਲ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਅਸੀਂ 10 ਮਾਰਚ ਨੂੰ ਬਰਨਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਕਰਾਂਗੇ | ਪੰਜਾਬ ਦੇ ਕਿਸਾਨ ਲਈ ਸਰਕਾਰਾਂ ਨੇ ਕੋਈ ਵੀ ਸਕੀਮ ਜਾਂ ਕੋਈ ਵੀ ਬਿੱਲ ਪੇਸ਼ ਨਹੀਂ ਕੀਤਾ, ਨਾ ਕੋਈ ਖੇਤੀ ਨੀਤੀ ਅਪਣਾਈ ਹੈ | ਅਸੀਂ ਚਾਹੁੰਦੇ ਹਾਂ ਕਿ ਭਗਵੰਤ ਮਾਨ ਸਰਕਾਰ ਖੇਤੀ ਨੀਤੀ ਨੂੰ ਜਲਦ ਤੋਂ ਜਲਦ ਪੇਸ਼ ਕਰੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਲਾਠੀਚਾਰਜ ਤੇ ਦਸਤਾਰਾਂ ਉਤਾਰਨ ਦੀ ਵਿਧਾਇਕ ਇਯਾਲੀ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਹਿਮਦਗੜ੍ਹ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਹੁਕਮ ਜਾਰੀ
Ad Position 24