ਰਾੜਾ ਸਾਹਿਬ, 9 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਸੀਨੀ. ਆਗੂ ਅਵਤਾਰ ਸਿੰਘ ਬੋਪਾਰਾਏ ( ਘੁਡਾਣੀ ਕਲ੍ਹਾਂ) ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਪਾਰ ਵਿੰਗ ਹਲਕਾ ਪਾਇਲ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਸਮੇਂ ਅਵਤਾਰ ਸਿੰਘ ਘੁਡਾਣੀ ਕਲ੍ਹਾਂ ਨੂੰ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਵਧਾਈ ਦਿੱਤੀ ਅਤੇ ਮੰੂਹ ਮਿੱਠਾ ਕਰਵਾਇਆ | ਨਵ-ਨਿਯੁਕਤ ਕੋਆਰਡੀਨੇਟਰ ਵਪਾਰ ਵਿੰਾਗ ਹਲਕਾ ਪਾਇਲ ਅਵਤਾਰ ਸਿੰਘ ਨੇ ਗੱਲਬਾਤ ਕਰਦਿਆਂ ਜਿੱਥੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ, ਉੱਥੇ ਹੀ ਹਲਕਾ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰ ਵਿੰਗ ਦੇ ਸਮੂਹ ਭਾਈਚਾਰੇ ਨੂੰ ਪਾਰਟੀਆਂ ਦੀਆਂ ਨੀਤੀਆਂ ਪ੍ਰਤੀ ਲਾਮਬੰਦ ਕੀਤਾ ਜਾਵੇਗਾ ਅਤੇ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਹਨ ਉਨ੍ਹਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਵਿੱਚ ਯਤਨ ਕੀਤੇ ਜਾਣਗੇ |