ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਪੋਸਟ ਬਜਟ ਵੈਬੀਨਾਰ 2026-27 ਕਰਵਾਇਆ ਗਿਆ | ਇਹ ਵੈਬੀਨਾਰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਤੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਦੀਆਂ ਹਦਾਇਤਾਂ ਅਨੁਸਾਰ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਲਾਈਵ ਪ੍ਰਸਾਰਨ ਦਿਖਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਸਭ ਦਾ ਸਾਥ, ਸਭ ਦਾ ਵਿਕਾਸਫੁਲਫਿਲਿੰਗ ਐਸਪੀਰੇਸ਼ਨ ਆਫ਼ ਪੀਪਲ ਵਿਸ਼ੇ ਅਧੀਨ ਦੇਸ਼ ਦੇ ਵਿਕਾਸ ਅਤੇ ਸਿੱਖਿਆ, ਹੁਨਰ ਅਤੇ ਨਵਾਚਾਰ ਨਾਲ ਸੰਬੰਧਿਤ ਮਹੱਤਵਪੂਰਨ ਬਿੰਦੂਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋਗਰਾਮ ਵਿੱਚ ਸੰਸਥਾ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਇਨੋਵੇਸ਼ਨ ਐਂਬੈਸਡਰਾਂ ਨੇ ਸਾਂਝੇ ਤੌਰ 'ਤੇ ਭਾਗ ਲਿਆ ਅਤੇ ਕੇਂਦਰੀ ਬਜਟ 2026-27 ਵਿੱਚ ਸਿੱਖਿਆ, ਸਕਿਲ ਡਿਵੈਲਪਮੈਂਟ, ਸਟਾਰਟਅੱਪਸ ਅਤੇ ਨਵਾਚਾਰ ਨਾਲ ਸੰਬੰਧਿਤ ਪਹਿਲੂਆਂ 'ਤੇ ਚਰਚਾ ਕੀਤੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਦੇਸ਼ ਦੀਆਂ ਨੀਤੀਆਂ, ਆਰਥਿਕ ਯੋਜਨਾਵਾਂ ਅਤੇ ਨਵਾਚਾਰ ਨਾਲ ਜੁੜੇ ਪਹਿਲੂਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ | ਪ੍ਰੋਫੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਸਟਾਫ਼ ਮੈਂਬਰਾਂ ਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |