ਰਾੜਾ ਸਾਹਿਬ, 9 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਚ ਆਮ ਵਰਗ ਦੀਆਂ ਅÏਰਤਾਂ ਨੂੰ 1000 ਰੁ. ਅਤੇ ਦਲਿਤ ਵਰਗ ਦੀਆਂ ਅÏਰਤਾਂ ਨੂੰ 1500 ਰੁ. ਮਹੀਨਾ ਦੇਣ ਦੀ ਖ਼ੁਸ਼ੀ 'ਚ ਅੱਜ ਪਿੰਡ ਗਿੱਦੜੀ ਵਿਖੇ ਅÏਰਤਾਂ ਵੱਲੋਂ ਸਰਪੰਚ ਗੁਰਮੋਹਣ ਸਿੰਘ ਲੱਖਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਸਮੇਂ ਸਰਪੰਚ ਲੱਖਾ ਗਿੱਦੜੀ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਸ਼ ਕੀਤੇ ਗਏ ਬਜਟ ਵਿੱਚ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਜਿਸ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਸਹੂਲਤਾਂ ਸਮੇਤ ਅÏਰਤਾਂ ਨੂੰ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਬਲਜਿੰਦਰ ਸਿੰਘ ਕਾਲਾ, ਪੰਚ ਕਰਮਜੀਤ ਕੌਰ, ਪੰਚ ਬੇਅੰਤ ਕੌਰ, ਪੰਚ ਸੁਰਜੀਤ ਸਿੰਘ, ਪੰਚ ਬਿੱਟੂ ਸਿੰਘ, ਪੰਚ ਮਨਦੀਪ ਕੌਰ ਮਨਰੇਗਾ ਮੇਰਟ, ਭੋਲੀ ਕੌਰ, ਮਨਦੀਪ ਕੌਰ, ਗੁਰਮੀਤ ਕੌਰ, ਰਾਮ ਸ਼ਕਤੀ, ਪਰਮਜੀਤ ਕੌਰ, ਗੁਰਚਰਨ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ , ਪਰਮਜੀਤ ਕੌਰ, ਕਰਮਜੀਤ ਕੌਰ, ਮਨਪ੍ਰੀਤ ਕੌਰ, ਹਰਜਿੰਦਰ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਕਮਲਜੀਤ ਕੌਰ, ਭਜਨ ਕੌਰ, ਰਾਜਵਿੰਦਰ ਕੌਰ, ਸੀਮਾ ਬੇਗਮ, ਸਰਬੋ, ਜਸਪਾਲ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ ਆਦਿ ਸਨ |