18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਤੇ ਲਾਠੀਚਾਰਜ ਕਰਨ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 10-03-2026
ਪਾਇਲ, 9 ਮਾਰਚ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿੱਤੀ ਸਾਲ 2026-27 ਲਈ 2 ਲੱਖ 60 ਹਜ਼ਾਰ 437 ਕਰੋੜ ਦੀਆਂ ਬਜਟ ਤਜਵੀਜ਼ਾਂ ਪੇਸ਼ ਕੀਤੀਆਂ ਹਨ | ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਰਕਾਰ ਨੇ ਬਜਟ ਇਜਲਾਸ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕਾਣੀ ਵੰਡ ਕਰਕੇ ਕੌਡੀ ਵੀ ਨਹੀਂ ਦਿੱਤੀ ਸਗੋਂ ਆਪਣੀਆਂ ਹੱਕੀ ਆਵਾਜ਼ ਬੁਲੰਦ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜੋ ਨਿਰਾਦਰ ਕੀਤਾ ਉਹ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਦੇ ਮੁਲਾਜ਼ਮਾਂ, ਹੋਰ ਵੱਖ - ਵੱਖ ਮਹਿਕਮਿਆਂ ਤੇ ਪੈਨਸ਼ਨਰਾਂ ਨੇ ਕੀਤੇ ਲਾਠੀ ਚਾਰਜ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਡੀ. ਏ. ਦੇਣ, ਛੇਵੇਂ ਪੇ ਕਮਿਸ਼ਨ ਦੇ ਬਕਾਏ ਅਤੇ ਰਿਪੋਰਟ ਪੂਰਨ ਤੌਰ ਤੇ ਲਾਗੂ ਕਰਨ ਪੁਰਾਣੀ ਪੈਨਸ਼ਨ ਸਕੀਮ ਸਮੇਤ ਅਨੇਕਾਂ ਹੋਰ ਵਾਅਦੇ ਕੀਤੇ ਸੀ ਜਿਸ ਨੂੰ ਸਰਕਾਰ ਨੇ ਪਾਵਰ ਆਉਣ ਤੇ ਬਿਲਕੁਲ ਵਿਸਾਰ ਦਿੱਤਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਬਣਦਾ 16 ਪ੍ਰਤੀਸ਼ਤ ਡੀ ਏ ਤੁਰੰਤ ਦੇਵੇ | ਇਸ ਤੋਂ ਇਲਾਵਾ ਬਣਦੇ ਸਾਰੇ ਬਕਾਏ ਤੁਰੰਤ ਦਿੱਤੇ ਜਾਣ | ਉਪਰੋਕਤ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰਨ ਵਾਲਿਆਂ ਚ ਸਾਬਕਾ ਥਾਣੇਦਾਰ ਸਰਾਜਦੀਨ, ਰਾਏ ਸਿੰਘ, ਦਲਜੀਤ ਸਿੰਘ, ਮੇਵਾ ਸਿੰਘ, ਕੌਰ ਸਿੰਘ, ਪਰਮਜੀਤ ਸਿੰਘ, ਹਰਬੰਸ ਸਿੰਘ ਜਰਨੈਲ ਸਿੰਘ, ਬਲਵਿੰਦਰ ਸਿੰਘ ਸ਼ਾਮਲ ਹਨ |
Ad Position 22
No active advertisement
ਪਿਛਲੀ ਖ਼ਬਰ ਗੀਤਕਾਰ ਸਭਾ ਘੁਡਾਣੀ ਕਲਾਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਨੰਬਰਦਾਰ ਸੁਖਮਿੰਦਰ ਸਿੰਘ ਮੁੰਡੀ ਨਮਿਤ ਪਾਠ ਦਾ ਭੋਗ 12 ਨੂੰ
Ad Position 24