19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿ੍ੰਸੀਪਲ ਮਨਜੀਤ ਕੌਰ ਸਿੱਧੂ ਵੁਮੈਨ ਐਕਸੀਲੈਂਟ ਐਵਾਰਡ ਨਾਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 10-03-2026
ਡੇਹਲੋਂ, 9 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ (ਡੇਹਲੋਂ) ਦੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਸ਼ਾਨਦਾਰ ਅਗਵਾਈ, ਲਗਨ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਸ਼ਲਾਘਾਯੋਗ ਯਤਨਾਂ ਲਈ ਵੋਮੈਨ ਐਕਸੀਲੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਲੁਧਿਆਣਾ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ ਮਾਡਲ ਟਾਊਨ ਵਿਚ ਇਕ ਸਮਾਰੋਹ ਕਰਵਾਇਆ ਗਆ, ਜਿਸ ਵਿਚ ਸਮਾਜ ਅਤੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪੈਰਾਗੌਨ ਇੰਟਰਨੈਸ਼ਨਲ ਸਕੂਲ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਤੇ ਚੇਅਰਪਰਸਨ ਸੁਮਨ ਸੋਫਤ ਨੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਨਾਲ ਸਕੂਲ ਲਗਾਤਾਰ ਤਰੱਕੀ ਵੱਲ ਵੱਧ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਵਾਅਦਾ ਕੀਤਾ ਪੂਰਾ- ਗਿੱਲ, ਦੈਹਿੜੂ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਦੀ ਸਿਮਰਨਜੀਤ ਕੌਰ ਬੈੱਸਟ ਐਥਲੀਟ ਚੁਣੀ ਗਈ
Ad Position 24