19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਵਾਅਦਾ ਕੀਤਾ ਪੂਰਾ- ਗਿੱਲ, ਦੈਹਿੜੂ

Ad Position 21
No active advertisement
ਅਜੀਤ ਡੈਸਕ 10-03-2026
ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਿਤ ਅÏਰਤਾਂ ਨੂੰ 1,500 ਮਿਲਣਗੇ | ਦੋਵੇਂ ਆਗੂਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਸਾਰੀਆਂ ਗਰੰਟੀਆਂ ਪੂਰੀਆਂ ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ | ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖ਼ਰੀਦ ਕੀਤੇ ਹਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਾਅਦਾ ਪੂਰੇ ਕਰਨੇ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਮਾਨੂੰਪੁਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਵੁਮੈਨ ਐਕਸੀਲੈਂਟ ਐਵਾਰਡ ਨਾਲ ਸਨਮਾਨਿਤ
Ad Position 24