19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੀ. ਐੱਚ. ਸੀ. ਮਾਨੂੰਪੁਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 10-03-2026
ਖੰਨਾ, 9 ਮਾਰਚ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਿਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿੱਚ ਸੀ. ਐੱਚ. ਸੀ. ਮਾਨੂੰਪੁਰ ਵਿਖੇ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 110 ਮਰੀਜ਼ਾਂ ਚੈੱਕਅਪ ਦਾ ਕੀਤਾ ਗਿਆ ਅਤੇ ਕੈਟਰਕ ਦਾ ਮਰੀਜ਼ਾਂ ਦੀ ਪਛਾਣ ਵੀ ਕੀਤੀ ਗਈ | ਜਿਨ੍ਹਾਂ ਦੀ ਜਲਦ ਹੀ ਸਿਵਲ ਹਸਪਤਾਲ ਖੰਨਾ ਵਿਖੇ ਸਰਜਰੀ ਕੀਤੀ ਜਾਵੇਗਾ | ਇਸ ਕੈਂਪ ਦੌਰਾਨ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਿਸ ਦੌਰਾਨ ਹਰਲੀਨ ਕੌਰ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਖੰਨਾ, ਵੰਸ਼ੂ ਥਰੇਜਾ ਅਪਥੈਲਮਿਕ ਅਫਸਰ, ਪਰਭਦੀਪ ਕੌਰ ਅਪਥੈਲਮਿਕ ਅਫ਼ਸਰ ਵੱਲੋਂ ਮਰੀਜ਼ਾਂ ਦੀ ਨਿਗਾਹ ਦਾ ਚੈੱਕਅਪ ਕੀਤਾ ਗਿਆ | ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਕਿਹਾ ਕਿ ਅੱਖਾਂ ਸਾਡੇ ਲਈ ਬੜੀਆਂ ਅਨਮੋਲ ਹਨ | ਇਸ ਲਈ ਇਨ੍ਹਾਂ ਦੀ ਦੇਖਭਾਲ ਬੜੀ ਜ਼ਰੂਰੀ ਹੈ | ਸਾਨੂੰ ਸਮੇਂ ਸਮੇਂ ਤੇ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ, ਸ਼ੂਗਰ ਦੇ ਮਰੀਜ਼, ਬੀ ਪੀ ਦੇ ਮਰੀਜ਼ ਉੱਚ ਜੋਖ਼ਮ ਵਾਲੇ ਹੁੰਦੇ ਹਨ, ਉਨ੍ਹਾਂ ਨੂੰ ਆਪਣੀਆਂ ਅੱਖਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਮੋਤੀਆਂ ਅੱਖਾਂ ਲਈ ਖ਼ਤਰਨਾਕ ਹੁੰਦਾ ਹੈ ਇਸ ਨਾਲ ਨਿਗ੍ਹਾ ਜਾ ਸਕਦੀ ਹੈ | ਅਸਾਧਾਰਨ ਸਿਰਦਰਦ, ਅੱਖਾਂ ਵਿੱਚ ਦਰਦ, ਨਜ਼ਰ ਦਾ ਘਟਣਾ ਆਦਿ ਲੱਛਣ ਦਿਖਾਈ ਦੇਣ ਤੇ ਨੇੜਲੇ ਹਸਪਤਾਲ ਜਾ ਕੇ ਚੈੱਕਅਪ ਕਰਵਾਉਣਾ ਚਾਹੀਦਾ ਹੈ | ਇਸ ਸਮੇਂ ਰਮਨਦੀਪ ਕੌਰ ਨਰਸਿੰਗ ਸਿਸਟਰ, ਅਮਿਤ ਪੋਲ, ਕਮਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਸਾਬਕਾ ਮੰਤਰੀ ਢਿੱਲੋਂ ਵਲੋਂ ਕੂੰਮਕਲਾਂ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਵਾਅਦਾ ਕੀਤਾ ਪੂਰਾ- ਗਿੱਲ, ਦੈਹਿੜੂ
Ad Position 24