19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਬਚਾਓ ਰੈਲੀ ਸੰਬੰਧੀ ਸਾਬਕਾ ਮੰਤਰੀ ਢਿੱਲੋਂ ਵਲੋਂ ਕੂੰਮਕਲਾਂ ਵਿਖੇ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 10-03-2026
ਕੁਹਾੜਾ, 9 ਮਾਰਚ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਦਾਣਾ ਮੰਡੀ ਕੂੰਮਕਲਾਂ ਵਿਖੇ 14 ਮਾਰਚ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਲ ਕੂੰਮਕਲਾਂ ਵਿਖੇ ਅਹਿਮ ਮੀਟਿੰਗ ਹੋਈ | ਜਿਸ ਵਿਚ ਸਿਮਰਨਜੀਤ ਸਿੰਘ ਢਿੱਲੋਂ ਸਮੇਤ ਅਕਾਲੀ ਦਲ ਦੇ ਵਰਕਰ ਅਤੇ ਆਗੂਆਂ ਵਲੋਂ ਭਾਰੀ ਗਿਣਤੀ ਸ਼ਮੂਲੀਅਤ ਕੀਤੀ ਗਈ | ਮੀਟਿੰਗ ਦੌਰਾਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਵਾਸੀਆਂ ਦਾ ਉਤਸ਼ਾਹ ਤੇ ਨੌਜਵਾਨਾਂ ਦਾ ਜੋਸ਼ ਇਸ ਰੈਲੀ ਨੂੰ ਇਤਿਹਾਸਿਕ ਰੈਲੀ ਬਣਾਉਣ ਵਿਚ ਆਪਣਾ ਭਰਪੂਰ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਮੀਟਿੰਗਾਂ ਵਿਚ ਹੋ ਰਹੇ ਭਾਰੀ ਇਕੱਠ ਤੇ ਨੌਜਵਾਨਾਂ ਦੇ ਉਤਸ਼ਾਹ ਨੇ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਦੇ ਯਤਨਾਂ ਨੂੰ ਹੋਰ ਸਿਖ਼ਰਾਂ 'ਤੇ ਪਹੁੰਚਾ ਦਿੱਤਾ ਹੈ | ਇਸ ਮੌਕੇ ਸਿਮਰਨਜੀਤ ਸਿੰਘ ਢਿੱਲੋਂ, ਹਰਚਰਨ ਸਿੰਘ, ਗੁਰਜੀਤ ਸਿੰਘ ਜੋਨੀ ਵਿਰਕ, ਜਸਦੀਪ ਸਿੰਘ ਜੱਜ, ਬਲਵਿੰਦਰ ਸਿੰਘ ਪਿ੍ਥੀਪੁਰ, ਪ੍ਰਗਟ ਸਿੰਘ, ਹਰਿੰਦਰ ਸਿੰਘ ਰਾਜੂ, ਅਵਤਾਰ ਸਿੰਘ ਸਰਕਲ ਪ੍ਰਧਾਨ ਕੁਹਾੜਾ, ਅਜਮੇਰ ਸਿੰਘ ਲਾਲੀ, ਹਰਪ੍ਰੀਤ ਸਿੰਘ ਗਰਚਾ, ਮਲਕੀਤ ਸਿੰਘ ਮੀਤਾ, ਨਰਿੰਦਰ ਸਿੰਘ ਨਿੰਦੀ, ਐਡਵੋਕੇਟ ਮਨਦੀਪ ਸਿੰਘ ਸਾਹਨੀ, ਤਜਿੰਦਰ ਸਿੰਘ ਰਾਮਗੜ੍ਹ, ਮਿੰਟੂ ਪੰਚ ਰਾਮਗੜ੍ਹ, ਰਣਜੀਤ ਸਿੰਘ, ਤੇਜ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ, ਨੌਜਵਾਨ ਅਤੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੀ. ਐੱਚ. ਸੀ. ਮਾਨੂੰਪੁਰ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
Ad Position 24