19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਰਕਾਰ ਵਲੋਂ ਮੁਲਾਜ਼ਮ ਵਰਗ 'ਤੇ ਲਾਠੀਚਾਰਜ ਕਰਵਾਉਣਾ ਨਿੰਦਣ ਯੋਗ-ਢਿੱਲੋਂ

Ad Position 21
No active advertisement
ਅਜੀਤ ਡੈਸਕ 10-03-2026
ਕੁਹਾੜਾ, 9 ਮਾਰਚ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਲੈਕਚਰਾਰ ਕੇਡਰ ਯੂਨੀਅਨ ਲੇਡੀਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਨੇ ਕਿਹਾ ਕਿ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਵਿੱਤੀ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ, ਪੇਅ ਸਕੇਲ, ਡੀ. ਏ., ਪੇਂਡੂ ਭੱਤਾ, ਏ. ਸੀ. ਪੀ. ਦੀ ਬਹਾਲੀ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਮੁਲਾਜ਼ਮ ਵਰਗ ਤੇ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪ੍ਰਸ਼ਾਸਨ ਵਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਮਾਰ ਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਪੱਗਾਂ ਨੂੰ ਰੋਲਣ ਦਾ ਯਤਨ ਕੀਤਾ ਗਿਆ ਅਤੇ ਦੂਜੇ ਪਾਸੇ ਸਰਕਾਰ ਸਾਡੀਆਂ ਧੀਆਂ ਭੈਣਾਂ ਨੂੰ ਕੌਮਾਂਤਰੀ ਮਹਿਲਾ ਦਿਵਸ 'ਤੇ ਸੜਕਾਂ 'ਤੇ ਰੋਲ ਰਹੀ ਹੈ | ਜਿਸ ਦਾ ਸਮੂਹ ਅਧਿਆਪਕ ਵਰਗ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂ ਹੇਮ ਲਤਾ, ਰੇਖਾ ਬਹਿਲ ਅਮਰਜੀਤ ਸਿੰਘ ਸਲਾਹਕਾਰ, ਜਗਦੀਪ ਸਿੰਘ ਅਤੇ ਦਵਿੰਦਰ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਤੋਂ ਭੱਜ ਰਹੀ ਹੈ, ਪਿਛਲੇ ਦਿਨੀਂ ਸਰਕਾਰ ਵਲੋਂ ਟੈੱਟ ਦਾ ਸ਼ੋਸ਼ਾ ਛੱਡ ਕੇ ਮੁਲਾਜ਼ਮਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ | ਯੂਨੀਅਨ ਦੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਨੇ ਮੋਹਾਲੀ ਵਿਖੇ ਪੰਜਾਬ ਦੇ ਮੁਲਾਜ਼ਮਾਂ ਉੱਪਰ ਢਾਹੇ ਗਏ ਜੁਲਮ ਦੀ ਨਿਖੇਧੀ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ 'ਆਪ' ਦਾ ਡਿੱਗਦਾ ਗ੍ਰਾਫ਼ ਦੇਖ ਕੇ ਸਰਕਾਰ ਨੂੰ ਚੋਣਾਂ ਨੇੜੇ ਚੇਤੇ ਆਈ ਗਾਰੰਟੀ-ਕਾਮਿਲ ਅਮਰ ਸਿੰਘ ਅਗਲੀ ਖ਼ਬਰ ਪ੍ਰਧਾਨ ਸੋਨੀਆ ਗੋਇਲ ਨੇ ਆਪ ਸਰਕਾਰ ਦਾ ਧੰਨਵਾਦ ਕੀਤਾ
Ad Position 24