13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜਥੇਦਾਰ ਘਲੋਟੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 11-03-2026
ਰਾੜਾ ਸਾਹਿਬ, 10 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)- ਜੱਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਹਲਕੇ ਦੀਆਂ ਰਾਜਨੀਤਿਕ ਸਰਗਰਮੀਆਂ ਵਾਰੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਹਲਕਾ ਪਾਇਲ ਵਿੱਚ ਪਾਰਟੀ ਨੀਤੀਆਂ ਦਾ ਲੋਕਾਂ ਦੇ ਦਿਲਾਂ ਵਿੱਚ ਨਿਰੰਤਰ ਵਧਦੇ ਸਤਿਕਾਰ ਅਤੇ ਜੋਸ਼ ਸਬੰਧੀ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਜਿਵੇਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੇਂਡੂ ਖੇਤੀਬਾੜੀ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਮੋਹਰੀ ਪਾਰਟੀ ਦੇ ਰੂਪ ਵਿੱਚ ਉੱਭਰਿਆ | ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਪ੍ਰਭਾਵ ਜਨਤਕ ਤੌਰ ਤੇ ਦਿਨੋਂ ਦਿਨ ਘਟਦਾ ਜਾ ਰਿਹਾ ਹੈ | ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ | ਲੋਕ ਹੁਣ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਅਤੇ ਸਰਕਾਰ ਤੋਂ ਭਲੀਭਾਂਤ ਜਾਣੂ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
Ad Position 24