13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਰਾੜਾ ਸਾਹਿਬ, 10 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਈ ਹੇਠ ਅÏਰਤ ਸੁਰੱਖਿਆ ਸੈੱਲ ਦੁਆਰਾ ਐਸ. ਐਸ. ਐਸ. ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿੱਚ ਕਾਲਜ ਦੇ ਸਾਬਕਾ ਪ੍ਰੋ. ਜਸਵੀਰ ਕੌਰ (ਇਕਨਾਮਿਕਸ ਵਿਭਾਗ) ਕੈਨੇਡਾ ਤੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸੇ ਹੀ ਕਾਲਜ ਦੇ ਸਾਬਕਾ ਪ੍ਰੋ. ਪੂਨਮ (ਕਾਮਰਸ ਵਿਭਾਗ) ਡਿਪਟੀ ਕੰਟਰੋਲਰ ਲੋਕਲ ਅÏਡਿਟ ਦਫ਼ਤਰ ਪੀ. ਏ. ਯੂ. ਲੁਧਿਆਣਾ ਤੋਂ ਸਨਮਾਨਯੋਗ ਮਹਿਮਾਨ ਵਜੋਂ ਸ਼ਾਮਿਲ ਹੋਏ, ਅਤੇ ਨਾਲ ਹੀ ਮਿਸ. ਮਰੀਅਮ ਫਾਰੂਕੀ ਪਡੂਵਾ ਯੂਨੀਵਰਸਿਟੀ ਇਟਲੀ ਤੋਂ ਵਿਸ਼ੇਸ਼ ਮਹਿਮਾਨ ਕਮ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਮਾਜ ਦੇ ਹਰ ਖੇਤਰ ਵਿੱਚ ਅÏਰਤ ਦੀ ਭੂਮਿਕਾ ਬਾਰੇ ਚਾਨਣਾ ਪਾਇਆ | ਤਿੰਨਾਂ ਹੀ ਮਹਿਮਾਨਾਂ ਨੇ ਅÏਰਤਾਂ ਦੀ ਸਿਹਤ ਖ਼ੁਰਾਕ ਅਤੇ ਸਮਾਜ ਵਿੱਚ ਮਹੱਤਵਪੂਰਨ ਥਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਮਹਿਲਾ ਦਿਵਸ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ ਗਿਆ, ਜਿਸ ਵਿੱਚ ਅੰਮਿ੍ਤ ਪਾਲ ਕੌਰ ਬੀ. ਏ. ਭਾਗ ਦੂਜਾ, ਨੇਹਾ ਬੀ ਏ ਭਾਗ ਦੂਜਾ ਅਤੇ ਮਨਪ੍ਰੀਤ ਕੌਰ ਬੀ ਏ ਭਾਗ ਪਹਿਲਾ ਨੇ ਕਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਅੰਤ ਵਿੱਚ ਵਾਈਸ ਪਿ੍ੰਸੀਪਲ ਪ੍ਰੋਫੈਸਰ ਗੁਰਦਿੱਤ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਮੇਟੀ ਮੈਂਬਰ ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਗਗਨਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਮੈਦਾਨਣ ਦੇਵੀ ਤੇ ਮਾਤਾ ਸ਼ੀਤਲਾ ਦੇਵੀ ਦੇ ਮੰਦਰ 'ਚ ਚੌਥਾ ਵੱਡਾ ਮੇਲਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਜਥੇਦਾਰ ਘਲੋਟੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
Ad Position 24