ਸਾਹਨੇਵਾਲ, 10 ਮਾਰਚ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਪਾਰਟੀ ਦੀ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਕਸਬਾ ਸਾਹਨੇਵਾਲ ਤੋਂ 'ਆਪ' ਦੇ ਸੀਨੀਅਰ ਆਗੂ ਰਾਜਦੀਪ ਭਾਟੀਆ ਨੂੰ ਪਾਰਟੀ ਹਾਈਕਮਾਂਡ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਰਾਜਦੀਪ ਭਾਟੀਆ ਪਾਰਟੀ ਹਲਕਾ ਸਾਹਨੇਵਾਲ ਤੋਂ ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਰਾਜਦੀਪ ਭਾਟੀਆ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਆਪ ਪਾਰਟੀ ਹਾਈਕਮਾਂਡ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਜਿਨ੍ਹਾਂ ਨੇ ਮੈਨੂੰ ਏਨਾ ਵੱਡਾ ਅਹੁਦਾ ਸੰਭਾਲਿਆ ਹੈ | ਰਾਜਦੀਪ ਭਾਟੀਆ ਨੇ ਕਿਹਾ ਕਿ ਸਾਹਨੇਵਾਲ ਨਗਰ ਕੌਂਸਲ ਦੀ ਪ੍ਰਧਾਨ ਪੂਜਾ ਭਾਟੀਆ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਹਿਨੁਮਾਈ ਹੇਠ ਸਾਹਨੇਵਾਲ ਦੇ ਵੱਖ ਵੱਖ ਵਾਰਡਾਂ ਅੰਦਰ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਸਬਾ ਸਾਹਨੇਵਾਲ ਦੇ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ |