ਖੰਨਾ, 10 ਮਾਰਚ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਮੰਡਲ ਖੰਨਾ ਦੇ ਸਕੱਤਰ ਕੁਲਵਿੰਦਰ ਸਿੰਘ, ਪੈਨਸ਼ਨਰ ਅੇੈਸੋਸ਼ੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਖੰਨਾ ਦੇ ਪ੍ਰਧਾਨ ਗੁਰਸੇਵਕ ਸਿੰਘ ਮੋਹੀ, ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ, ਅੇੈਸ. ਸੀ. ਬੀ. ਸੀ. ਯੂਨੀਅਨ ਦੇ ਆਗੂ ਹਰਮੇਸ਼ ਸਿੰਘ ਅਤੇ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਆਗੂ ਰਾਜਵੀਰ ਸਿੰਘ ਨੇ ਦੱਸਿਆ ਕਿ ਬਿਜਲੀ ਕਾਮਿਆਂ ਦੀਆਂ ਕੇਂਦਰ ਦੀਆਂ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਤੇ ਖੰਨਾ ਦੇ ਸਮੂਹ ਬਿਜਲੀ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਠੇਕਾ ਮੁਲਾਜ਼ਮਾਂ ਨੇ ਖੰਨਾ ਵਿਖੇ ਇਕੱਠੇ ਹੋਕੇ ਲੋਕ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਸੰਭਾਵੀ ਬਿਜਲੀ ਬਿੱਲ 2025 ਦੀਆਂ ਕਾਪੀਆਂ ਨੂੰ ਸਾੜਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ਅਤੇ ਸੀਡ ਬਿੱਲ 2025 ਦੀ ਤਜਵੀਜ਼ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ, ਮਨਰੇਗਾ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ | ਇਸ ਮੌਕੇ ਵਰਿਆਮ ਸਿੰਘ, ਵਿਧੀ ਚੰਦ, ਮੋਹਨ ਸਿੰਘ ਸ਼ੰਭੂ, ਬਲਜੀਤ ਸਿੰਘ, ਦਰਬਾਰਾ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੌਂਸਲ, ਸੁਰਜੀਤ ਸਿੰਘ, ਜਗਦੇਵ ਸਿੰਘ, ਸ਼ੇਰ ਸਿੰਘ, ਪ੍ਰਦੀਪ ਕੁਮਾਰ, ਹਰਬੰਸ ਸਿੰਘ, ਮਨੀ ਰਾਮ, ਦਲਵਾਰ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਸੰਜੀਵ ਕੁਮਾਰ, ਮੰਗਤ ਸਿੰਘ, ਕਿਸਨ ਕੁਮਾਰ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |