ਸਾਹਨੇਵਾਲ, 10 ਮਾਰਚ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਬਜਟ ਵਿੱਚ ਅÏਰਤਾਂ ਲਈ ਐਲਾਨੇ ਗਏ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਸੰਬੰਧੀ ਸਾਹਨੇਵਾਲ ਵਿਖੇ ਪ੍ਰਧਾਨ ਪੂਜਾ ਭਾਟੀਆ ਅਤੇ ਰਾਜਦੀਪ ਭਾਟੀਆ ਤੇ ਕੌਂਸਲਰਾਂ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਪੂਜਾ ਭਾਟੀਆ ਅਤੇ ਰਾਜਦੀਪ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਇਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸਤਿਕਾਰਤ ਮਾਵਾਂ ਭੈਣਾਂ ਨਾਲ ਕੀਤਾ | ਇੱਕ ਵੱਡਾ ਵਾਅਦਾ ਪੂਰਾ ਕਰ ਕੇ ਵਿਰੋਧੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਦਾ ਸਿਹਤ ਕਾਰਡ, ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡਣ ਆਦਿ ਦੇ ਫ਼ੈਸਲੇ ਲੈ ਕੇ ਮਾਨ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਸੱਚਮੁੱਚ ਲੋਕ ਪੱਖੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਇੱਕ ਇੱਕ ਕਰਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਵਿੱਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ | ਜਿਸ ਕਰਕੇ ਬਜਟ ਬਹੁਤ ਹੀ ਵਧੀਆ ਹੈ | ਇਸ ਮੌਕੇ ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਪੱਪੂ ਤਲਵਾੜਾ, ਸਤਵਿੰਦਰ ਹੈਪੀ, ਬੱਬੂ, ਪ੍ਰਭਜੋਤ ਸਿੰਘ, ਆਦਿ ਹਾਜ਼ਰ ਸਨ |