ਬੀਜਾ, 10 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਅੱਜ ਖੰਨਾ ਦੀ ਅਨਾਜ ਮੰਡੀ ਵਿਖੇ ਹਲਕਾ ਖੰਨਾ ਅਕਾਲੀ ਦਲ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਨੂੰ ਕਾਮਯਾਬ ਕਰਨ ਲਈ ਕਸਬਾ ਬੀਜਾ ਦੇ ਪਿੰਡਾਂ ਵਿੱਚੋਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੈਲੀ ਵਿੱਚ ਸ਼ਾਮਿਲ ਹੋਏ ਹਨ | ਇਸ ਰੈਲੀ ਦੇ ਤਹਿਤ ਪਿੰਡ ਕੋਟ ਪਨੈਚ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਦੀ ਅਗਵਾਈ ਰੈਲੀ 'ਚ ਸ਼ਾਮਿਲ ਹੋਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਬੱਸਾਂ ਰਾਹੀਂ ਵਰਕਰ ਰਵਾਨਾ ਹੋਏ ਹਨ | ਇਸ ਮੌਕੇ ਚਰਨ ਸਿੰਘ, ਭਾਗ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ, ਰਾਮ ਕਿਸ਼ਨ, ਰੋਹਿਤ ਆਦਿ ਹਾਜ਼ਰ ਸਨ |