14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਵਲੋਂ ਆਖ਼ਰੀ ਬਜਟ ਸੈਸ਼ਨ ਦੌਰਾਨ ਵੀ ਮੁਲਾਜ਼ਮਾਂ ਦੇ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਗਿਆ- ਕਾਕਾ ਬੇਰ ਕਲਾਂ

Ad Position 21
No active advertisement
ਅਜੀਤ ਡੈਸਕ 11-03-2026
ਮਲੌਦ, 10 ਮਾਰਚ (ਸਹਾਰਨ ਮਾਜਰਾ)-ਪੰਜਾਬ ਰਾਜ ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਾ. ਬਲਜਿੰਦਰ ਸਿੰਘ ਕਾਕਾ ਬੇਰ ਕਲਾਂ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਬਜਟ ਸੈਸ਼ਨ ਦੌਰਾਨ ਵੀ ਸੂਬੇ ਭਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵੱਡੇ ਵੱਡੇ ਵਾਅਦੇ ਦਾਅਵੇ ਕਰਨ ਵਾਲੇ ਆਪ ਪਾਰਟੀ ਦੇ ਆਗੂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਖ਼ਾਮੋਸ਼ ਕਿਉਂ ਹਨ, ਜਦੋਂਕਿ ਇਨ੍ਹਾਂ ਵੋਟਾਂ ਵੇਲੇ ਨੰਗੇ ਪੈਰੀਂ ਵਾਅਦੇ ਅਤੇ ਮੰਗਾਂ ਪੂਰੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ | ਕਾਕਾ ਬੇਰ ਕਲਾਂ ਨੇ ਕਿਹਾ ਕਿ ਪੰਜਾਬ ਰਾਜ ਐਲੀਮੈਂਟਰੀ ਐਸੋ. ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਯੂ. ਪੀ. ਐਸ ਪੈਨਸ਼ਨ ਸਕੀਮ ਨੂੰ ਮੂਲੋਂ ਰੱਦ ਕਰਦੀ ਹੈ, ਕਿਉਂਕਿ ਇਸ ਨਾਲ ਮੁਲਾਜ਼ਮਾਂ ਨੂੰ ਕੋਈ ਰਤਾ ਵੀ ਲਾਭ ਨਹੀਂ ਹੋ ਸਕਦਾ | ਯੂਨੀ. ਮੰਗ ਕਰਦੀ ਹੈ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਨੂੰ ਇੱਕੋ ਸਾਰ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਦੋਂ 2004 ਤੋਂ ਬਾਅਦ ਵਾਲੇ ਮੁਲਾਜ਼ਮ ਇਸ ਤੋਂ ਪਹਿਲਾਂ ਵਾਲੇ ਮੁਲਾਜ਼ਮਾਂ ਵਾਂਗ ਸਾਰਾ ਵਿਭਾਗੀ ਕੰਮ ਕਾਜ ਕਰਦੇ ਹਨ ਤਾਂ ਫਿਰ ਇਹ ਪੈਨਸ਼ਨ ਦੇਣ ਵੇਲੇ ਵਿਤਕਰਾ ਕਿਉਂ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਕੀਕੀ ਮੰਗਾਂ ਸਬੰਧੀ ਬਹੁਤ ਲੰਮੇ ਸਮੇਂ ਤੋਂ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ | ਪ੍ਰੰਤੂ ਇਸ ਸਰਕਾਰ ਤੇ ਉਮੀਦਾਂ ਸਨ ਜਿਨ੍ਹਾਂ 48 ਮਹੀਨੇ ਗੱਲ ਹੀ ਨਹੀਂ ਸੁਣੀ | ਉਨ੍ਹਾਂ ਸਿੱਧੇ ਤੌਰ 'ਤੇ ਦੋਸ਼ ਲਗਾਇਆ ਕਿ ਵੋਟਾਂ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕਰਨ ਵਾਲੇ ਰਾਜਸੀ ਆਗੂ ਸੱਤਾ ਦੇ ਨਸ਼ੇ ਵਿੱਚ ਲੋਕਾਂ ਤੋਂ ਪਾਸਾ ਵੱਟ ਗਏ ਵਿਖਾਈ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇੱਕ ਕੜੀ ਵਜੋਂ ਹਮੇਸ਼ਾ ਨਾਲ ਰਹਿੰਦੇ ਮੁਲਾਜ਼ਮ ਵਰਗ ਨੂੰ ਹੀ ਅਣਗੌਲਿਆ ਕਿਉਂ ਕੀਤਾ ਜਾਂਦਾ ਹੈ | ਉਨ੍ਹਾਂ ਸਵਾਲ ਕੀਤਾ ਕਿ ਮੁਲਾਜ਼ਮਾਂ ਦਾ ਬਹੁਤ ਸਮੇਂ ਦਾ ਡੀ. ਏ ਦਾ ਬਕਾਇਆ ਨਹੀਂ ਮਿਲ ਰਿਹਾ ਜਦੋਂਕਿ ਵਿਧਾਇਕ ਅਤੇ ਮੰਤਰੀ ਆਪੋ ਆਪਣੇ ਟੀ. ਏ, ਡੀ. ਏ ਜਾਂ ਹੋਰ ਖਰਚੇ ਤੁਰੰਤ ਜਾਂ ਸਮੇਂ ਤੋਂ ਪਹਿਲਾਂ ਹੀ ਕਢਵਾ ਲੈਂਦੇ ਹਨ | ਕਾਕਾ ਬੇਰ ਕਲਾਂ ਨੇ ਮੰਗ ਕੀਤੀ ਕਿ ਠੇਕਾ ਭਰਤੀ ਨੂੰ ਤੁਰੰਤ ਬੰਦ ਕਰਦਿਆਂ ਸਾਲ 2004 ਤੋਂ ਬਾਅਦ ਭਰਤੀ ਕੀਤੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਕਿਉਂਕਿ ਇੱਕ ਮੁਲਾਜ਼ਮ ਲਈ ਆਪਣੀ ਜ਼ਿੰਦਗੀ ਦੇ ਅਖੀਰਲੇ ਸਮੇਂ ਮਾਇਕ ਮਦਦ ਦੀ ਬਹੁਤ ਲੋੜ ਹੁੰਦੀ ਹੈ | ਉਨ੍ਹਾਂ ਕੰਪਿਊਟਰ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਨਵੀਂ ਸਿੱਖਿਆ ਨੀਤੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਨੈਤਿਕ ਸਿੱਖਿਆਵਾਂ ਦੇ ਨਾਲ ਨਾਲ ਮਿਆਰੀ, ਤਕਨੀਕੀ ਤੇ ਹੁਨਰਮੰਦ ਸਿੱਖਿਆ ਦਿੱਤੀ ਜਾਵੇ ਤਾਂ ਕਿ ਜਿਹੜੇ ਬੱਚੇ ਸਕੂਲਾਂ ਵਿੱਚ ਵੋਕੇਸ਼ਨਲ ਸਿੱਖਿਆ ਗ੍ਰਹਿਣ ਕਰਦੇ ਹਨ | ਉਹ ਆਪੋ ਆਪਣੇ ਖ਼ੁਦ ਹੀ ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹਨ | ਇਸ ਮੌਕੇ ਰੰਜੀਵ ਮਲੌਦ, ਮਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਬੁੱਕ ਆਫ਼ ਰਿਕਾਰਡਜ਼ ਵਲੋਂ ਐਵਾਰਡ ਮਿਲਣ 'ਤੇ ਖੰਨਾ ਦਾ ਸਨਮਾਨ ਅਗਲੀ ਖ਼ਬਰ ਸਾਹਨੇਵਾਲ 'ਚ ਆੜ੍ਹਤੀਆ ਦੀ ਹੋਈ ਮੀਟਿੰਗ 'ਚ ਆੜ੍ਹਤੀਆ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਾਣਾ ਪਹੁੰਚੇ
Ad Position 24