14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਲੁਧਿਆਣਾ ਜ਼ਿਲ੍ਹੇ ਦਾ ਵਿਸ਼ਾਲ ਕਾਫ਼ਲਾ

Ad Position 21
No active advertisement
ਅਜੀਤ ਡੈਸਕ 11-03-2026
ਜਗਰਾਉਂ, 10 ਮਾਰਚ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰੱਖੀ ਗਈ ਸੂਬਾ ਪੱਧਰੀ ਰੈਲੀ 'ਚ ਲੁਧਿਆਣਾ ਜ਼ਿਲ੍ਹੇ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਸ਼ਾਮਿਲ ਹੋਇਆ | ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ 'ਚ ਜਗਰਾਉਂ, ਸਿੱਧਵਾਂ ਬੇਟ, ਰਾਏਕੋਟ, ਹੰਬੜਾਂ, ਮੁੱਲਾਂਪੁਰ, ਲੁਧਿਆਣਾ ਵਨ, ਸੁਧਾਰ ਬਲਾਕਾਂ ਦੇ ਵੱਖ-ਵੱਖ ਆਗੂਆਂ ਹਾਕਮ ਸਿੰਘ ਭੱਟੀਆਂ, ਪਾਲ ਸਿੰਘ ਨਵਾਂ ਡੱਲਾ, ਜਸਵਿੰਦਰ ਸਿੰਘ ਭੁਮਾਲ, ਸਰਬਜੀਤ ਸਿੰਘ ਧੂੜਕੋਟ, ਰਣਬੀਰ ਸਿੰਘ ਰੁੜਕਾ, ਅਜੀਤ ਸਿੰਘ ਧਾਂਦਰਾ, ਬੇਅੰਤ ਸਿੰਘ ਬਾਣੀਏਵਾਲ ਦੀ ਅਗਵਾਈ 'ਚ ਕਿਸਾਨ ਸ਼ਾਮਿਲ ਹੋਏ | ਇਸ ਸਮੇਂ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਸ ਇਤਿਹਾਸਕ ਰੈਲੀ 'ਚ ਅਮਰੀਕਾ ਨਾਲ ਭਾਰਤ ਸਰਕਾਰ ਦੇ ਕਿਸਾਨ ਤੇ ਲੋਕ ਵਿਰੋਧੀ ਵਪਾਰ ਸਮਝੌਤੇ ਰੱਦ ਕਰਨ, ਬਿਜਲੀ ਐਕਟ ਅਤੇ ਬੀਜ ਐਕਟ ਰੱਦ ਕਰਨ, ਮਗਨਰੇਗਾ ਸਕੀਮ ਮੁੜ ਬਹਾਲ ਕਰਨ, ਕਿਰਤ ਕੋਡ ਰੱਦ ਕਰਨ, ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਫ਼ਸਲੀ ਚੱਕਰ ਬਦਲਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ | ਇਸ ਸਮੇਂ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਲੋਧੀਵਾਲ, ਨਿਰਮਲ ਸਿੰਘ ਭੰਮੀਪੁਰਾ, ਕੁੰਡਾ ਸਿੰਘ ਕਾਉਂਕੇ, ਕੁਲਵੰਤ ਸਿੰਘ ਕਾਂਤਾ, ਰਜਿੰਦਰ ਸਿੰਘ ਭਨੋਹੜ, ਕੁਲਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ: ਜਗਰੂਪ ਸਿੰਘ ਹਾਂਸ ਵਲੀਪੁਰ ਕਲਾਂ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ- ਮਹਾਜਨ, ਸਤੀਸ਼ <br/>
Ad Position 24