14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵਧੀਆ ਸੇਵਾਵਾਂ ਨਿਭਾਉਣ ਬਦਲੇ ਐਸ. ਐਚ. ਓ. ਪਾਇਲ ਸਨਮਾਨਿਤ

Ad Position 21
No active advertisement
ਅਜੀਤ ਡੈਸਕ 11-03-2026
ਪਾਇਲ, 10 ਮਾਰਚ (ਨਿਜ਼ਾਮਪੁਰ -ਰਜਿੰਦਰ ਸਿੰਘ)-ਪੰਜਾਬ ਪੁਲੀਸ ਅੰਦਰ ਵਧੀਆ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ, ਜਿਸ ਲੜੀ ਤਹਿਤ ਥਾਣਾ ਪਾਇਲ ਦੇ ਮੁੱਖ ਅਫ਼ਸਰ ਤਰਵਿੰਦਰ ਕੁਮਾਰ ਬੇਦੀ ਨੂੰ ਵਧੀਆ ਕਾਰਗੁਜ਼ਾਰੀ ਕਰਨ ਬਦਲੇ ਡੀ ਆਈ ਜੀ ਲੁਧਿਆਣਾ ਇੰਦਰਬੀਰ ਸਿੰਘ, ਐੱਸ. ਐੱਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆਂ ਅਤੇ ਐੱਸ. ਪੀ. ਖੰਨਾ ਹਰਪਿੰਦਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉੱਚ ਅਧਿਕਾਰੀਆਂ ਨੇ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਦੀ ਸਰਾਹਨਾ ਕੀਤੀ ਜੋ ਆਪਣੇ ਫ਼ਰਜ਼ਾਂ ਪ੍ਰਤੀ ਸੁਹਿਰਦ ਰਹਿੰਦੇ ਹਨ | ਐੱਸ. ਐੱਚ. ਓ. ਪਾਇਲ ਤਰਵਿੰਦਰ ਕੁਮਾਰ ਬੇਦੀ ਨੇ ਕਿਹਾ ਕਿ ਉਹ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਪੰਜਾਬ ਸਰਕਾਰ 'ਤੇ ਪੰਜਾਬ ਪੁਲੀਸ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਉਹ ਆਪਣੀ ਡਿਊਟੀ ਨੂੰ ਸਮਰਪਿਤ ਹਨ |
Ad Position 22
No active advertisement
ਪਿਛਲੀ ਖ਼ਬਰ ਲਸਾੜਾ 'ਚ ਨਾਰੀ ਸ਼ਕਤੀ ਨੂੰ ਮਾਣ ਭੱਤੇ ਦੇ ਐਲਾਨ ਕਰਨ 'ਤੇ ਲੱਡੂ ਵੰਡੇ ਅਗਲੀ ਖ਼ਬਰ ਖ਼ਾਲਸਾ ਕਾਲਜਿਜ਼ ਸੁਧਾਰ ਵਿਖੇ ਸ: ਬਖਤਾਵਰ ਸਿੰਘ ਗਿੱਲ ਯਾਦਗਾਰੀ ਗੁਰਬਾਣੀ ਗਾਇਨ ਮੁਕਾਬਲੇ
Ad Position 24