14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਜੀ. ਐਨ. ਐਮ. ਸਾਲ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 11-03-2026
ਜੋਧਾਂ, 10 ਮਾਰਚ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਮੋਹਾਲੀ ਵੱਲੋਂ ਐਲਾਨੇ ਗਏ ਜੀ. ਐਨ. ਐੱਮ ਸਾਲ ਪਹਿਲੇ ਦੇ ਨਤੀਜੇ ਵਿਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ¢ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਡਾ ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪਲਕਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਨਵਨੀਤ ਕੌਰ ਗਰੇਵਾਲ ਨੇ ਦੂਜਾ ਅਤੇ ਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਨਰਸਿੰਗ ਦੇ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਜਿੱਥੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਮਾਪਿਆਂ ਦਾ ਅਤੇ ਸੰਸਥਾ ਦਾ ਨਾਂ ਉਚਾ ਕਰ ਰਹੇ ਹਨ, ਉਥੇ ਸੰਸਥਾ ਵੱਲੋਂ ਨਰਸਿੰਗ ਦੀ ਸਿੱਖਿਆ ਦੇ ਕੇ ਵਿਦੇਸ਼ਾਂ ਵਿੱਚ ਸੈਟਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ¢ ਸੰਸਥਾ ਦੇ ਪਿ੍ੰਸੀਪਲ ਸਾਦਿਕ ਅਲੀ ਅਤੇ ਮੁੱਖ ਪ੍ਰਬੰਧਕ ਡਾ.ਸਵੀਟ ਕੌਰ ਨੇ ਇਸ ਨਤੀਜੇ ਵਿਚੋਂ ਵਧੀਆ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ¢ ਪਿ੍ੰਸੀਪਲ ਸਾਦਿਕ ਅਲੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਕਾਲਜ ਦੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 2 ਦਿਨਾਂ ਹੜਤਾਲ ਅੱਜ ਤੋਂ <br/> ਅਗਲੀ ਖ਼ਬਰ ਬਾਬਾ ਹਰਬੰਸ ਸਿੰਘ ਅਤੇ ਬਾਬਾ ਜਰਨੈਲ ਸਿੰਘ ਦੀ ਬਰਸੀ ਮਨਾਈ
Ad Position 24