ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਅਧੀਨ ਮਲਕੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਮਨਸਾ ਸਿੰਘ ਵਾਸੀ ਮਾਛੀਆਂ ਖ਼ੁਰਦ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ-2 ਰਾਜਵਿੰਦਰ ਸਿੰਘ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਮਾਛੀਆਂ ਖ਼ੁਰਦ ਵਲੋਂ ਚੇਅਰਮੈਨ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਭੇਜੀ ਗਈ ਸੀ ਕਿ ਉਕਤ ਵਿਅਕਤੀਆਂ ਨੇ ਪੰਚਾਇਤੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕੀਤਾ ਹੈ ਅਤੇ ਜਦੋਂ ਵੀ ਇਨ੍ਹਾਂ ਨੂੰ ਕਬਜ਼ਾ ਛੱਡਣ ਲਈ ਕਿਹਾ ਜਾਂਦਾ ਹੈ ਤਾਂ ਉਕਤ ਵਿਅਕਤੀਆਂ ਵਲੋਂ ਵੱਖ-ਵੱਖ ਕੇਸਾਂ ਦੇ ਅਧੀਨ ਮੁਕੱਦਮੇ ਦਰਜ ਕਰਾਉਣ ਲਈ ਧਮਕੀਆਂ ਦਿੱਤੀਆਂ ਜਾਂਦੀਆਂ ਹਨ | ਜਿਸ 'ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |