ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਕੂੰਮਕਲਾਂ ਵਜੋਂ ਹੋਈ | ਸਹਾਇਕ ਹੌਲਦਾਰ ਜਗਤਾਰ ਸਿੰਘ ਅਨੁਸਾਰ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਉਕਤ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਮਾਰਕਾ ਰਾਜਧਾਨੀ ਸਮੇਤ ਕਾਬੂ ਕੀਤਾ ਗਿਆ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |