22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਕਾਰ ਬਣਨ 'ਤੇ ਖੰਨਾ ਅਤੇ ਜਗਰਾਉਂ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਲਈ ਸੁਖਬੀਰ ਦਾ ਧੰਨਵਾਦ-ਜਥੇ. ਖੱਟੜਾ/ਇੰਜੀ. ਬੋਪਾਰਾਏ

Ad Position 21
No active advertisement
ਅਜੀਤ ਡੈਸਕ 12-03-2026
ਖੰਨਾ, 11 ਮਾਰਚ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਖੰਨਾ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਪੰਜਾਬ ਬਚਾਓ ਰੈਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਕਾਲੀ ਸਰਕਾਰ ਬਣਨ 'ਤੇ ਖੰਨਾ ਤੇ ਜਗਰਾਉਂ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਨ ਲਈ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਦਵਿੰਦਰ ਸਿੰਘ ਖੱਟੜਾ, ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਅਤੇ ਸੀਨੀਅਰ ਅਕਾਲੀ ਨੇਤਾ ਨਵਤੇਜ ਸਿੰਘ ਖੱਟੜਾ ਨੇ ਧੰਨਵਾਦ ਕੀਤਾ | ਉਨ੍ਹਾਂ ਨੇ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਅਕਾਲੀ ਨੇਤਾਵਾਂ, ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ | ਇਨ੍ਹਾਂ ਨੇਤਾਵਾਂ ਨੇ ਕਿਹਾ ਕਿ ਇਸ ਰੈਲੀ ਦੀ ਸਫਲਤਾ ਨੇ 2027 ਵਿਚ ਖੰਨਾ ਪੁਲਿਸ ਜ਼ਿਲ੍ਹੇ ਦੇ ਖੰਨਾ, ਸਮਰਾਲਾ ਅਤੇ ਪਾਇਲ ਹਲਕਿਆਂ ਵਿਚ ਅਕਾਲੀ ਦਲ ਦੀ ਜਿੱਤ ਦੀ ਝਲਕ ਦਿਖਾ ਦਿੱਤੀ ਹੈ | ਲੋਕ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ 2027 ਵਿਚ ਅਕਾਲੀ ਸਰਕਾਰ ਬਣੇਗੀ ਅਤੇ ਖੰਨਾ ਜ਼ਿਲ੍ਹਾ ਵੀ ਬਣੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਵਿੱਚ ਐਲ. ਪੀ. ਜੀ., ਡੀਜ਼ਲ ਤੇ ਪੈਟਰੋਲ ਦੀ ਕੋਈ ਕਮੀ ਨਹੀ-ਡੀ. ਸੀ. ਅਗਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਖੰਨਾ ਸ਼ਹਿਰੀ ਅਤੇ ਦਿਹਾਤੀ ਦੀ ਮੀਟਿੰਗ 'ਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਸ਼ਾਮਿਲ
Ad Position 24