ਜ਼ਿਲ੍ਹਾ ਲੁਧਿਆਣਾ ਵਿੱਚ ਐਲ. ਪੀ. ਜੀ., ਡੀਜ਼ਲ ਤੇ ਪੈਟਰੋਲ ਦੀ ਕੋਈ ਕਮੀ ਨਹੀ-ਡੀ. ਸੀ.
ਅਜੀਤ ਡੈਸਕ
12-03-2026
ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ- ਗਗਨ ਵਾਲੀਆ
ਇਸ ਦੌਰਾਨ ਖੰਨਾ ਦੇ ਅਕਾਲ ਸਰਵਿਸ ਸਟੇਸ਼ਨ ਦੇ ਮਾਲਕ ਗਗਨ ਵਾਲੀਆ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਬਿਲਕੁਲ ਨਾਰਮਲ ਹੈ ਅਤੇ ਪੰਪਾਂ 'ਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਇਰਾਨ-ਇਜ਼ਰਾਈਲ ਵਿਚਕਾਰ ਤਣਾਅ ਲੰਬੇ ਸਮੇਂ ਤੱਕ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਕੁਝ ਅਸਰ ਜ਼ਰੂਰ ਪੈ ਸਕਦਾ ਹੈ, ਪਰ ਫਿਲਹਾਲ ਸਪਲਾਈ 'ਤੇ ਕੋਈ ਪ੍ਰਭਾਵ ਨਹੀਂ ਪਿਆ | ਉਨ੍ਹਾਂ ਦੱਸਿਆ ਕਿ ਸਰਕਾਰੀ ਤੇਲ ਕੰਪਨੀਆਂ ਕੋਲ ਕਾਫੀ ਮਾਤਰਾ ਵਿੱਚ ਸਟਾਕ ਮੌਜੂਦ ਹੈ ਅਤੇ ਪੈਟਰੋਲ ਪੰਪਾਂ ਨੂੰ ਲਗਾਤਾਰ ਸਪਲਾਈ ਦਿੱਤੀ ਜਾ ਰਹੀ ਹੈ |