22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭਾਈ ਸੰਦੀਪ ਸਿੰਘ ਰੁਪਾਲੋਂ ਦਾ ਪਿੰਡ ਬਿਲਾਸਪੁਰ ਵਿਖੇ ਸਨਮਾਨ

Ad Position 21
No active advertisement
ਅਜੀਤ ਡੈਸਕ 12-03-2026
ਰਾੜਾ ਸਾਹਿਬ, 12 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਅਕਾਲੀ ਦਲ ਵਾਰਸ ਪੰਜਾਬ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਭਾਈ ਸੰਦੀਪ ਸਿੰਘ ਰੁਪਾਲੋਂ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਇੰਚਾਰਜ ਨਿਯੁਕਤ ਕਰਨ ਕਰਕੇ ਪੂਰੇ ਹਲਕੇ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਵਰਕਰਾਂ ਵਲੋਂ ਇਸਦਾ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਬਿਲਾਸਪੁਰ ਵਿਖੇ ਪਹੁੰਚਣ 'ਤੇ ਭਾਈ ਸੰਦੀਪ ਸਿੰਘ ਰੁਪਾਲੋਂ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਨਮਾਨ ਕੀਤਾ ਗਿਆ | ਇਸ ਸਮੇਂ ਭਾਈ ਰੁਪਾਲੋਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਹੀ ਇੱਕੋ ਇੱਕ ਆਸ ਦੀ ਕਿਰਨ ਹਨ ਜੋ ਪੰਜਾਬ ਦੇ ਵਿੱਚ ਪੰਜਾਬੀਆਂ ਦਾ ਅਤੇ ਭਾਈਚਾਰਕ ਸਾਂਝ ਵਾਲਾ ਰਾਜ ਕਾਇਮ ਕਰ ਸਕਦੇ ਹਨ | ਰਾਜ ਕਰ ਚੁੱਕੀਆਂ ਪਾਰਟੀਆਂ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਵਲ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਹੈ ਜਦੋਂ ਕਿ ਅਸਲ ਹਕੀਕਤ ਕੁੱਝ ਹੋਰ ਹੈ | ਉਨ੍ਹਾਂ ਕਿਹਾ ਕਿ ਲੰਬੇ ਚੌੜੇ ਵਾਅਦੇ ਕਰਕੇ ਹੋਂਦ ਵਿੱਚ ਆਈ ਮੌਜੂਦਾ ਸਰਕਾਰ ਵੱਲੋਂ ਪਹਿਲਾਂ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਤੇ ਹੁਣ ਜਦੋਂ ਕੱੁਝ ਮਹੀਨੇ ਬਾਕੀ ਹਨ ਤਾਂ ਧੜਾ ਧੜ ਐਲਾਨ ਕੀਤੇ ਜਾ ਰਹੇ ਹਨ, ਜਦੋਂ ਕਿ ਸਾਢੇ ਚਾਰ ਸਾਲ ਪੰਜਾਬ ਦੇ ਲੋਕਾਂ ਦੀ ਭੋਰਾ ਵੀ ਸਾਰ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ | ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਗਨਦੀਪ ਸਿੰਘ, ਸਰਬੰਤ ਸਿੰਘ ਗਿੱਲ, ਦਰਸ਼ਨ ਸਿੰਘ ਪਾਇਲ, ਅਮਰੀਕ ਸਿੰਘ ਗੋਸਲ, ਬੁੱਧ ਸਿੰਘ ਮਦਨੀਪੁਰ, ਸਲਿੰਦਰ ਸਿੰਘ ਬਿਲਾਸਪੁਰ, ਸੁੱਖ ਬਿਲਾਸਪੁਰ, ਮੰਗਤ ਰਾਮ ਮੰਗਾ, ਧਰਮਿੰਦਰ ਸਿੰਘ, ਗੁਰਚਰਨ ਸਿੰਘ, ਸੰਤੋਖ ਸਿੰਘ, ਭਿੰਦਰ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ ਅਤੇ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਸਿਮਰਨ ਕੌਰ ਨੇ ਵਜ਼ਨ ਉਠਾਉਣ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਧੀਆਂ ਦੇ ਮਾਣ-ਸਨਮਾਨ ਦਾ ਦੁਸ਼ਮਣ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਵੇ -ਦਿਲਬਰ ਮੁਹੰਮਦ ਖ਼ਾਨ
Ad Position 24