ਮਾਛੀਵਾੜਾ ਸਾਹਿਬ, 11 ਮਾਰਚ (ਰਾਜਦੀਪ ਸਿੰਘ ਅਲਬੇਲਾ)-ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ ਪੰਜਾਬ ਸੀਟੂ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਚੰਦਰ ਸ਼ੇਖਰ ਪ੍ਰਧਾਨ ਸੀਟੂ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਚੰਦਰ ਸ਼ੇਖਰ ਪ੍ਰਧਾਨ ਅਤੇ ਚਰਨ ਸਿੰਘ ਸੰਗੋਵਾਲ ਜਨਰਲ ਸਕੱਤਰ ਨੇ ਕਿਹਾ ਕਿ ਪੇਂਡੂ ਚੌਕੀਦਾਰਾ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਲੋਂ ਪੇਂਡੂ ਚੌਕੀਦਾਰਾਂ ਨੂੰ ਬਜਟ ਵਿਚ ਕੁੱਝ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ | ਪਰ ਚੌਕੀਦਾਰਾਂ ਦੀਆਂ ਮੰਗਾਂ ਸਬੰਧੀ ਕੋਈ ਵਿਚਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਹੁਤ ਜਲਦੀ ਪੰਜਾਬ ਦੇ ਆਗੂਆਂ ਦੀ ਮੀਟਿੰਗ ਕਰ ਕੇ ਲਗਾਤਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ | ਸੂਬਾ ਆਗੂਆਂ ਦੀ ਮੀਟਿੰਗ 17 ਮਾਰਚ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਖੇ ਕੀਤੀ ਜਾਵੇਗੀ |