22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਿਸੇ ਵੀ ਕੌਮ ਦੀ ਪਛਾਣ ਉਸ ਦੇ ਸੱਭਿਆਚਾਰ ਤੋਂ ਹੁੰਦੀ ਹੈ- ਪ੍ਰੋ. ਇੰਦਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 12-03-2026
ਰਾੜਾ ਸਾਹਿਬ, 11 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਪਿ੍ੰਸੀਪਲ ਡਾ. ਮੁਹੰਮਦ ਇਰਫਾਨ ਦੀ ਰਹਿਨੁਮਾਈ ਹੇਠ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ. ਐਸ. ਐਸ ਕੈਂਪ ਵਿੱਚ ਪ੍ਰੋ. ਇੰਦਰਪਾਲ ਸਿੰਘ ਨੇ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕੀਤੀ | ਇਸ ਸਮੇਂ ਉਨ੍ਹਾਂ ਵਲੰਟੀਅਰਾਂ ਨੂੰ ਆਪਣੇ ਵਿਰਸੇ ਅਤੇ ਵਿਰਾਸਤ ਨਾਲ ਜੁੜਕੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ | ਗੁਰੂ ਨਾਨਕ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਕੇ ਆਚਰਣ ਨੂੰ ਉੱਚਾ ਅਤੇ ਸੁੱਚਾ ਰੱਖਕੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਵਿਦਿਆਰਥੀਆਂ ਨੇ ਜੀਵਨ ਹਾਲਤਾਂ ਸਬੰਧੀ ਅਨੇਕਾਂ ਸਵਾਲ ਵੀ ਪੁੱਛੇ ਅਤੇ ਵਿਚਾਰ ਵਟਾਂਦਰੇ ਨੂੰ ਰੋਚਕ ਰੂਪ ਪ੍ਰਦਾਨ ਕੀਤਾ | ਪ੍ਰੋਗਰਾਮ ਅਫ਼ਸਰ ਪ੍ਰੋ. ਜੋਗਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐਨ. ਐਸ. ਐਸ. ਦੀ ਸਮਾਜ ਵਿੱਚ ਅਹਿਮ ਭੂਮਿਕਾ ਅਤੇ ਮਹੱਤਵ ਬਾਰੇ ਦੱਸਿਆ | ਅੰਤ ਵਿੱਚ ਪ੍ਰੋ. ਮਨਿੰਦਰ ਸਿੰਘ ਨੇ ਵਿਸ਼ੇਸ਼ ਵਕਤਾ ਦਾ ਕਾਲਜ ਵੱਲੋਂ ਰਸਮੀ ਤੌਰ 'ਤੇ ਧੰਨਵਾਦ ਅਤੇ ਵਾਈਸ ਪਿ੍ੰਸੀਪਲ ਪ੍ਰੋ. ਗੁਰਦਿੱਤ ਸਿੰਘ ਨੇ ਯਾਦਗਾਰੀ ਚਿੰਨ੍ਹ ਭੇਟ ਕੀਤਾ | ਸਟੇਜ ਸੰਚਾਲਨ ਦੀ ਭੂਮਿਕਾ ਵਲੰਟੀਅਰ ਜਸਪ੍ਰੀਤ ਕੌਰ ਨੇ ਨਿਭਾਈ | ਇਸ ਮੌਕੇ ਪ੍ਰੋ. ਰੁਪਿੰਦਰ ਕੌਰ, ਪ੍ਰੋ. ਰਾਜਵਿੰਦਰ ਕੌਰ ਅਤੇ ਸਪੈਸ਼ਲ ਕੈਂਪ ਦੇ ਭਾਗੀਦਾਰ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ 'ਚ ਮਨਾਇਆ ਇੰਟਰਨੈਸ਼ਨਲ ਵੂਮੈਨਜ਼ ਡੇ ਅਗਲੀ ਖ਼ਬਰ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾਵੇਗਾ ਤੇਜ਼-ਨੀਲੋਂ/ਸੰਗੋਵਾਲ
Ad Position 24