22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ 'ਚ ਮਨਾਇਆ ਇੰਟਰਨੈਸ਼ਨਲ ਵੂਮੈਨਜ਼ ਡੇ

Ad Position 21
No active advertisement
ਅਜੀਤ ਡੈਸਕ 12-03-2026
ਖੰਨਾ, 11 ਮਾਰਚ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ ਸਥਿਤ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿੱਚ ਇੰਟਰਨੈਸ਼ਨਲ ਵੂਮੈਨਜ਼ ਡੇ ਬੜੇ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਵਿੱਚ ਵੱਖ-ਵੱਖ ਰੰਗਾਰੰਗ ਗਤੀਵਿਧੀਆਂ ਕਰਵਾਈਆਂ ਗਈਆਂ | ਅਧਿਆਪਕਾਂ ਵੱਲੋਂ ਕਵਿਤਾਵਾਂ, ਗੀਤ, ਡਾਂਸ, ਗੇਮਾਂ ਅਤੇ ਹੋਰ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਨਾਲ ਸਮਾਰੋਹ ਦਾ ਮਾਹੌਲ ਬਹੁਤ ਹੀ ਖੁਸ਼ਗਵਾਰ ਅਤੇ ਰੌਣਕ ਭਰਿਆ ਬਣ ਗਿਆ | ਸਾਰੇ ਅਧਿਆਪਕਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਸਾਰੀਆਂ ਮਹਿਲਾਵਾਂ ਨੂੰ ਵੂਮੈਨਜ਼ ਡੇ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਾਡੇ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਬਿਨਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ | ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਸਿੱਖਿਆ, ਖੇਡਾਂ, ਵਿਗਿਆਨ, ਪ੍ਰਸ਼ਾਸਨ ਅਤੇ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲ ਤੇ ਨਵੀਆਂ ਉਚਾਈਆਂ ਹਾਸਲ ਕਰ ਰਹੀ ਹੈ | ਪਰਿਵਾਰ ਅਤੇ ਸਮਾਜ ਦੋਹਾਂ ਦੀ ਤਰੱਕੀ ਵਿੱਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਸ ਤੋਂ ਬਾਅਦ ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੰਟਰਨੈਸ਼ਨਲ ਵੂਮੈਨਜ਼ ਡੇ ਮਹਿਲਾਵਾਂ ਦੀ ਸ਼ਕਤੀ, ਸਾਹਸ, ਮਿਹਨਤ ਅਤੇ ਉਪਲਬਧੀਆਂ ਨੂੰ ਸਨਮਾਨ ਦੇਣ ਦਾ ਵਿਸ਼ੇਸ਼ ਦਿਨ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਆਪਣੀ ਯੋਗਤਾ ਅਤੇ ਪ੍ਰਤਿਭਾ ਦਾ ਪ੍ਰਮਾਣ ਦੇ ਰਹੀ ਹੈ ਅਤੇ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਸਕੂਲਾਂ ਦਾ ਫ਼ਰਜ਼ ਹੈ ਕਿ ਉਹ ਬੇਟੀਆਂ ਨੂੰ ਆਤਮ-ਵਿਸ਼ਵਾਸੀ, ਸਮਰੱਥ ਅਤੇ ਜਾਗਰੂਕ ਨਾਗਰਿਕ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ | ਸਮਾਰੋਹ ਦੌਰਾਨ ਕੇਕ ਕੱਟਿਆ ਗਿਆ ਅਤੇ ਇਕ-ਦੂਜੇ ਨੂੰ ਵੂਮੈਨਜ਼ ਡੇ ਦੀਆਂ ਵਧਾਈਆਂ ਦਿੱਤੀਆਂ | ਡਾਂਸ, ਗੀਤ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਨੇ ਪ੍ਰੋਗਰਾਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਮੋਗਾ ਭਾਜਪਾ ਰੈਲੀ ਲਈ ਹਲਕਾ ਸਾਹਨੇਵਾਲ ਤੋਂ ਪਿ੍ਤਪਾਲ ਸਿੰਘ ਬਲੀਏਬਾਲ ਦੀ ਅਗਵਾਈ ਵਿਚ ਵੱਡਾ ਜਥਾ ਹੋਵੇਗਾ ਰਵਾਨਾ ਅਗਲੀ ਖ਼ਬਰ ਕਿਸੇ ਵੀ ਕੌਮ ਦੀ ਪਛਾਣ ਉਸ ਦੇ ਸੱਭਿਆਚਾਰ ਤੋਂ ਹੁੰਦੀ ਹੈ- ਪ੍ਰੋ. ਇੰਦਰਪਾਲ ਸਿੰਘ
Ad Position 24