ਸਾਹਨੇਵਾਲ, 11 ਮਾਰਚ (ਅਮਰਜੀਤ ਸਿੰਘ ਮੰਗਲੀ)-ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 14 ਮਾਰਚ ਨੂੰ ਮੋਗਾ ਵਿਖੇ ਵੱਡੀ ਰੈਲੀ ਹੋਣ ਜਾ ਰਹੀ ਹੈ | ਇਸ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਭਾਜਪਾ ਪੰਜਾਬ ਦੇ ਵੱਡੇ ਨੇਤਾ ਸ਼ਿਰਕਤ ਕਰਨਗੇ | ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਭਾਜਪਾ ਦੇ ਇੰਚਾਰਜ ਮੁੱਖ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਵਲੋਂ ਰੈਲੀ ਹਲਕਾ ਸਾਹਨੇਵਾਲ ਦੇ ਪਿੰਡਾ ਵਿਚ ਮੀਟਿੰਗਾਂ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਮਾਰਚ ਨੂੰ 9 ਵਜੇ 30 ਬੱਸਾਂ ਭਰ ਕੇ ਰੈਲੀ ਵਿਚ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਪੰਜਾਬ ਵਿਚ ਨਸ਼ੇ ਨਾਲ ਨੌਜਵਾਨ ਮਰ ਰਹੇ ਹਨ | ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ | ਇਸ ਲਈ ਪੰਜਾਬ ਦੇ ਲੋਕਾਂ ਨੂੰ ਭਾਜਪਾ ਤੋਂ ਆਸ ਹੈ ਕਿ ਜਿੱਥੇ ਵੀ ਭਾਜਪਾ ਸਰਕਾਰ ਹੈ, ਉਸ ਰਾਜ ਦੇ ਹਾਲਾਤ ਬਹੁਤ ਹੀ ਖ਼ੁਸ਼ਗਵਾਰ ਹਨ ਜਿਸ ਦੀ ਮਿਸਾਲ ਸਾਡੇ ਗਵਾਂਢੀ ਸੂਬਾ ਹਰਿਆਣਾ ਤੋਂ ਲਈ ਜਾ ਸਕਦੀ ਹੈ | ਹਰਿਆਣਾ ਵਿਚ ਕਿਸਾਨਾਂ ਨੂੰ ਫ਼ਸਲ ਤੇ ਐੱਮ. ਐੱਸ. ਪੀ. ਮਿਲ ਰਹੀ ਹੈ ਅਤੇ ਬੀਬੀਆਂ ਲਈ 2100 ਰੁਪਿਆ ਬੁਢਾਪਾ ਪੈਨਸ਼ਨ ਮਿਲ ਰਹੀ ਹੈ | ਜਿਸ ਕਾਰਨ ਹਰਿਆਣਾ ਵਿਚ ਹਰ ਵਪਾਰੀ ਕਿਸਾਨ ਕਾਰੋਬਾਰੀ ਖ਼ੁਸ਼ ਨਜ਼ਰ ਆ ਰਹੇ ਹਨ | ਇਸ ਤਰ੍ਹਾਂ ਪੰਜਾਬੀਆਂ ਨੂੰ ਵੀ ਆਸ ਹੈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਹੀ ਪੰਜਾਬ ਨੂੰ ਨਸ਼ੇ ਤੋਂ ਬਚਾ ਸਕਦੀ ਹੈ |