22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ. ਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁ. ਮਹੀਨਾ ਦੇਣਾ ਮਾਣ ਵਾਲੀ ਗੱਲੀ- ਚੇਅਰਮੈਨ ਗਿੱਲ

Ad Position 21
No active advertisement
ਅਜੀਤ ਡੈਸਕ 12-03-2026
ਰਾੜਾ ਸਾਹਿਬ, 11 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ 'ਚ 'ਮੁੱਖ ਮੰਤਰੀ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ' ਦੀ ਸ਼ੁਰੂਆਤ ਕਰਕੇ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਗਿਆ ਹੈ | ਜਿਸ ਵਿੱਚ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ. ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁ. ਮਹੀਨਾ ਦੇਣਾ ਹੋਰ ਵੀ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਸਾਬਕਾ ਚੇਅਰਮੈਨ ਬੂਟਾ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ | ਇਸ ਮੌਕੇ ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਸਰਪੰਚ ਪ੍ਰਗਟ ਸਿੰਘ ਸਿਆੜ੍ਹ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਹਰਵਿੰਦਰ ਸਿੰਘ ਝੱਜ ਘਣਗਸ, ਸਰਪੰਚ ਦਵਿੰਦਰ ਸਿੰਘ ਗਰਚਾ ਪਿੰਡ ਰਾੜਾ, ਸਰਪੰਚ ਜਗਜੀਤ ਸਿੰਘ ਜੱਗੀ ਰਾੜਾ ਸਾਹਿਬ ਆਦਿ ਆਗੂਆਂ ਨੇ ਵੀ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਕਹਿਣੀ ਤੇ ਕਰਨੀ ਦੀ ਪਰਪੱਕ- ਸਰਪੰਚ ਲੱਖਾ ਗਿੱਦੜੀ
Ad Position 24