22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਕਾਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-03-2026
ਮਾਛੀਵਾੜਾ ਸਾਹਿਬ, 11 ਮਾਰਚ (ਮਨੋਜ ਕੁਮਾਰ)-ਪਿ੍ੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਮਾਛੀਵਾੜਾ ਸਾਹਿਬ ਦੇ ਵਿਦਿਆਰਥੀ ਵਿੱਦਿਅਕ ਦੇ ਖੇਤਰ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾ ਰਹੇ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਨਤੀਜਿਆਂ ਵਿਚ ਬੀ. ਸੀ. ਏ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਚੋਂ ਦਿਲਜੋਤ ਕੌਰ ਨੇ 79 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਹਰਜੋਤ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਨੇ 72 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਾਈਸ ਪਿ੍ੰਸੀਪਲ ਸਹਾਇਕ ਪ੍ਰੋਫ਼ੈਸਰ ਪਰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਾਰੇ ਅਧਿਆਪਕਾਂ ਨੂੰ ਵਧਾਈ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ | ਵਿਭਾਗ ਦੇ ਮੁਖੀ ਸਹਾਇਕ ਪ੍ਰੋਫ਼ੈਸਰ ਰਾਜ ਕੁਮਾਰ ਨੇ ਕਿਹਾ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਕੈਰੀਅਰ ਪ੍ਰਤੀ ਪ੍ਰਤੀਬੱਧ ਹਨ |
Ad Position 22
No active advertisement
ਪਿਛਲੀ ਖ਼ਬਰ ਜਰਖੜ ਸਕੂਲ ਵਿਖੇ 13 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਬੈਂਕਿੰਗ ਲੈਬ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ. ਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁ. ਮਹੀਨਾ ਦੇਣਾ ਮਾਣ ਵਾਲੀ ਗੱਲੀ-...
Ad Position 24