ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ 14 ਮਾਰਚ ਨੂੰ ਦਾਣਾ ਮੰਡੀ ਕੂੰਮਕਲਾਂ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਦਾ ਮੁੱਢ ਬੰਨੇ੍ਹਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਲਾਲੀ ਗਰਚਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਸਾਬਕਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਹਲਕਾ ਸਾਹਨੇਵਾਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂਆਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਵਿਚ ਹੋ ਰਹੇ ਲੋਕਾਂ ਦੇ ਭਾਰੀ ਇਕੱਠ ਤੋ ਸਾਫ਼ ਸਿੱਧ ਹੁੰਦਾ ਹੈ ਕਿ ਸੂਬੇ ਦੇ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਦੇਖਣ ਨੂੰ ਤਤਪਰ ਹੋ ਚੁੱਕੇ ਹਨ ਕਿਉਂਕਿ ਸੂਬੇ ਦੇ ਲੋਕ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਕਿ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ |