ਖੰਨਾ, 11 ਮਾਰਚ (ਹਰਜਿੰਦਰ ਸਿੰਘ ਲਾਲ)-ਬੀ. ਐਡ ਅਧਿਆਪਕ ਫ਼ਰੰਟ ਵੱਲੋਂ 13 ਮਾਰਚ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਹ ਦਾਅਵਾ ਬੀ. ਐੱਡ. ਅਧਿਆਪਕ ਫ਼ਰੰਟ ਦੇ ਬਲਾਕ ਕਨਵੀਨਰ ਪਾਲ ਸਿੰਘ ਬੈਨੀਪਾਲ ਰੌਣੀ, ਹਰਬੰਸ ਪੱਪਾ, ਭੁਪਿੰਦਰ ਤਿ੍ਵੇਦੀ ਤੇ ਹਰਦੀਪ ਸਿੰਘ ਬਾਹੋਮਾਜਰਾ ਆਦਿ ਅਧਿਆਪਕ ਆਗੂਆਂ ਨੇ ਕੀਤਾ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਸਰਕਾਰ ਦਾ ਜੋ ਆਖ਼ਰੀ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿਚ ਮੁਲਾਜ਼ਮ ਵਰਗ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ | ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਜੋ ਸਰਕਾਰ ਨੇ ਮੁਲਾਜ਼ਮਾਂ ਦੇ ਡਾਂਗਾਂ ਵਰਾਈਆਂ ਹਨ ਤਾਂ ਉਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਸਿਰਥਲਾ, ਰਾਜਵਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਸਮੇਂ ਨਾਇਬ ਸਿੰਘ ਤੁਰਮਰੀ, ਅਮਨਦੀਪ ਸਿੰਘ ਜਲਾਜਣ, ਬਲਵਿੰਦਰ ਸਿੰਘ, ਰਾਕੇਸ਼ ਕੁਮਾਰ, ਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |