23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਏ. ਐਸ. ਗਰੁੱਪ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਐਸ. ਡੀ. ਐਮ. ਸਵਾਤੀ ਟਿਵਾਣਾ ਦਾ ਸਨਮਾਨ ਡਾ. ਹਰਪ੍ਰੀਤ ਭਸੀਨ ਅਤੇ ਹੋਰ ਵਿਸ਼ੇਸ਼ ਮਹਿਮਾਨ ਵੀ ਕੀਤੇ ਗਏ ਸਨਮਾਨਿਤ

Ad Position 21
No active advertisement
ਅਜੀਤ ਡੈਸਕ 12-03-2026
ਖੰਨਾ, 11 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਅਤੇ ਭਾਰਤ ਵਿਕਾਸ ਪਰਿਸ਼ਦ, ਖੰਨਾ ਦੇ ਸਾਂਝੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ. ਡੀ. ਐਮ. ਖੰਨਾ ਸਵਾਤੀ ਟਿਵਾਣਾ ਮੌਜੂਦ ਰਹੇ | ਇਸ ਮੌਕੇ 'ਤੇ ਵਿਸ਼ੇਸ਼ ਮਹਿਮਾਨਾਂ ਦੇ ਤੌਰ 'ਤੇ ਡਾ. ਹਰਪ੍ਰੀਤ ਕੌਰ ਭਸੀਨ (ਮਨਦੀਪ ਹਸਪਤਾਲ, ਖੰਨਾ), ਸਿੱਮੀ ਬੱਤਾ (ਅੰਤਰਰਾਸ਼ਟਰੀ ਕਰਾਟੇ ਕੋਚ), ਪੂਜਾ ਗੋਇਲ ਅਤੇ ਵਰਿੰਦਰਜੀਤ ਕੌਰ (ਸਰਪੰਚ, ਲਲੌੜੀ ਖ਼ੁਰਦ) ਵੀ ਹਾਜ਼ਰ ਸਨ | ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਾਕਤ ਅਤੇ ਪ੍ਰੇਰਣਾ ਦਾ ਰੂਪ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਿੱਖਿਆ ਵਿੱਚ ਅਤੇ ਹੋਰ ਕੰਮਾਂ ਵਿੱਚ ਬਰਾਬਰ ਦੇ ਮੌਕੇ ਦੇਣੇ ਬਹੁਤ ਜ਼ਰੂਰੀ ਹੈ, ਕਿਉਂਕਿ ਇੱਕ ਸਫਲ ਮਹਿਲਾ ਹੀ ਮਜ਼ਬੂਤ ਸਮਾਜ ਅਤੇ ਰਾਸ਼ਟਰ ਦਾ ਨਿਰਮਾਣ ਕਰਦੀ ਹੈ | ਸੰਸਥਾ ਦੇ ਪ੍ਰਧਾਨ ਸੰਜੀਵ ਧਮੀਜਾ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਹੀਆਂ ਹਨ | ਮੁੱਖ ਮਹਿਮਾਨ ਐਸ. ਡੀ. ਐਮ. ਖੰਨਾ ਸਵਾਤੀ ਟਿਵਾਣਾ ਨੇ ਆਪਣੇ ਸੰਬੋਧਨ ਵਿੱਚ ਮਹਿਲਾਵਾਂ ਨੂੰ ਆਤਮਨਿਰਭਰ ਬਣਨ ਅਤੇ ਸਮਾਜ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਵਰਿੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾਵਾਂ ਨੂੰ ਆਤਮਵਿਸ਼ਵਾਸ ਅਤੇ ਸਿੱਖਿਆ ਨੂੰ ਅਧਾਰ ਮੰਨ ਕੇ ਜੀਵਨ ਵਿੱਚ ਅੱਗੇ ਵਧਣਾ ਚਾਹੀਦਾ ਹੈ | ਸੰਸਥਾ ਦੇ ਸਕੱਤਰ ਰਮਰੀਸ਼ ਵਿਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਮਾਜ ਅੱਗੇ ਲੈ ਕੇ ਆਉਂਦਾ ਦਾ ਮਹੱਤਵਪੂਰਨ ਮੌਕਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਉਦੋਂ ਹੀ ਹੋ ਸਕਦੀ ਹੈ ਜਦੋਂ ਮਹਿਲਾਵਾਂ ਨੂੰ ਉੱਚ ਸਿੱਖਿਆ, ਇਕ ਬਰਾਬਰ ਮੌਕੇ ਅਤੇ ਬਰਾਬਰ ਦੀ ਇੱਜ਼ਤ ਮਿਲੇ | ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵੱਲੋਂ ਗੀਤ ਗਾ ਕੇ ਅਤੇ ਡਾਂਸ ਕਰਕੇ ਪੇਸ਼ਕਾਰੀ ਕੀਤੀ ਗਈ | ਪ੍ਰੋਗਰਾਮ ਦੌਰਾਨ ਐਸਪਾਇਰਿੰਗ ਐਂਟਰਪਿ੍ਨਿਊਰਜ਼ ਦੇ ਤੌਰ 'ਤੇ ਕੱੁਝ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿੱਚ ਮਹਿਕਪ੍ਰੀਤ ਕੌਰ, ਵੰਸ਼ਿਕਾ, ਸੁਖਅਰਸ਼ਪ੍ਰੀਤ ਕੌਰ, ਨੇਹਾ ਅਤੇ ਮੁਸਕਾਨ ਰਾਵਿਆ ਸ਼ਾਮਲ ਰਹੀਆਂ | ਇਸ ਤੋਂ ਇਲਾਵਾ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੀ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਮੁਕਾਬਲੇ ਵਿੱਚ ਲੱਕੀ ਆਰਿਆ ਨੇ ਪਹਿਲਾ ਸਥਾਨ, ਹਰਸ਼ ਨੇ ਦੂਜਾ ਸਥਾਨ ਅਤੇ ਹਰਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਸਵਾਤੀ ਟਿਵਾਣਾ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅੰਜੂ ਸੂਦ (ਭਾਰਤ ਵਿਕਾਸ ਪਰਿਸ਼ਦ, ਖੰਨਾ) ਵਲੋਂ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ ਨੂੰ ਸਦਮਾ, ਛੋਟਾ ਭਰਾ ਸਵਰਗਵਾਸ
Ad Position 24