23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 12-03-2026
ਮਾਛੀਵਾੜਾ ਸਾਹਿਬ, 11 ਮਾਰਚ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਬਲਾਕ ਕਾਂਗਰਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਤੋਂ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਸ਼ਿਰਕਤ ਕੀਤੀ |ਹਲਕਾ ਇੰਚਾਰਜ ਰਾਜਾ ਗਿੱਲ ਨੇ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ 'ਮਨਰੇਗਾ ਤੇ ਕਿਸਾਨ ਬਚਾਓ' ਰੈਲੀ ਅਤੇ ਚੰਡੀਗੜ੍ਹ ਵਿਖੇ 48,000 ਰੁਪਏ ਨੂੰ ਲੈ ਕੇ ਵੱਡੇ ਰੋਸ ਪ੍ਰਦਰਸ਼ਨ ਸਮੇਤ ਮਹਿਲਾ ਕਾਂਗਰਸ ਵਲੋਂ 8 ਮਾਰਚ ਨੂੰ ਚੰਡੀਗੜ੍ਹ ਕੀਤੇ ਪ੍ਰਦਰਸ਼ਨ 'ਚ ਭਾਗ ਲੈਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਸਰਕਾਰ ਖ਼ਿਲਾਫ਼ ਵੱਡੇ ਪ੍ਰਦਰਸ਼ਨ ਕਰ ਕੇ ਹਰ ਮੁੱਦੇ 'ਤੇ ਘੇਰਿਆ ਜਾਵੇਗਾ, ਜਿਸ ਲਈ ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਤਿਆਰ ਰਹਿਣ ਲਈ ਕਿਹਾ | ਇਸ ਤੋਂ ਇਲਾਵਾ ਪਰਮਿੰਦਰ ਤਿਵਾੜੀ ਨੂੰ ਮੁੜ ਤੋਂ ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਦਾ ਪ੍ਰਧਾਨ ਬਣਨ 'ਤੇ ਸਮੂਹ ਅਹੁਦੇਦਾਰਾਂ ਨੇ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਆਪਣੀਆਂ ਗਾਰੰਟੀਆਂ ਤੋਂ ਵਧ ਕੇ ਵਾਅਦੇ ਨਿਭਾਏ- ਐਡਵੋਕੇਟ ਕੂਹਲੀ ਅਗਲੀ ਖ਼ਬਰ ਏ. ਐਸ. ਗਰੁੱਪ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਐਸ. ਡੀ. ਐਮ. ਸਵਾਤੀ ਟਿਵਾਣਾ ਦਾ ਸਨਮਾਨ ਡਾ. ਹਰਪ੍ਰੀਤ ਭਸੀਨ ਅਤੇ ਹੋ...
Ad Position 24